Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

October 23, 2025 11:37 PM
SehajTimes

ਗੁਹਾਟੀ : ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ। ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ ਤੇ ਜੋਰ ਦਿੱਤਾ ਗਿਆ ਅਤੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, 'ਤੇ ਕਰਵਾਏ ਜਾਣੇ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਸਰਬ-ਵਿਆਪਕ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਧਾਰਮਿਕ ਸੀਮਾਵਾਂ ਤੋਂ ਪਾਰ ਹੈ। ਇਹ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਇੱਕ ਸ਼ਕਤੀਸ਼ਾਲੀ ਪ੍ਰੇਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ ਅਤੇ ਬਹਾਦਰੀ ਦੇ ਸੰਦੇਸ਼ ਦੇ ਪਸਾਰ ਲਈ ਮੁੱਖ ਮੰਤਰੀ ਸਰਮਾ ਨੂੰ ਸੱਦਾ ਦੇਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹ ਇਤਿਹਾਸਕ ਸਮਾਗਮ ਕੌਮੀ ਭਾਈਵਾਲੀ ਅਤੇ ਏਕਤਾ ਨਾਲ ਮਨਾਇਆ ਜਾਵੇ।

ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸੂਬਿਆਂ ਵਿਚਕਾਰ ਸਾਂਝੇ ਅਧਿਆਤਮਿਕ ਸਬੰਧਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਸਾਮ ਦੇ ਲੋਕ ਵੀ ਸਿੱਖ ਗੁਰੂਆਂ ਲਈ ਡੂੰਘਾ ਸਤਿਕਾਰ ਰੱਖਦੇ ਹਨ, ਅਤੇ ਸਾਡਾ ਮੰਨਣਾ ਹੈ ਕਿ ਮੁੱਖ ਮੰਤਰੀ ਸਰਮਾ ਦੀ ਮੌਜੂਦਗੀ ਪੰਜਾਬ ਅਤੇ ਅਸਾਮ ਦਰਮਿਆਨ ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੰਜਾਬ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟਾਇਆ। ਉਨ੍ਹਾਂ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਅਸਾਮ ਸਰਕਾਰ ਭਾਰਤ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਵਿੱਚ ਗੁਰੂ ਸਾਹਿਬ ਦੇ ਯਾਦਗਾਰੀ ਯੋਗਦਾਨ ਦਾ ਸਨਮਾਨ ਕਰਦੀ ਹੈ। ਸੱਦਾ ਸਵੀਕਾਰ ਕਰਦੇ ਹੋਏ, ਮੁੱਖ ਮੰਤਰੀ ਸਰਮਾ ਨੇ ਇੰਨ੍ਹਾਂ ਯਾਦਗਾਰੀ ਸਮਾਗਮਾਂ ਦੀ ਸਫ਼ਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਦੇ ਸਬੰਧ ਵਿੱਚ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਕਰੇਗੀ, ਕਿਉਂਕਿ ਗੁਰੂ ਸਾਹਿਬ ਕੌਮੀ ਚੇਤਨਾ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ