Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

October 24, 2025 12:00 AM
SehajTimes

ਚੰਡੀਗੜ੍ਹ : ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ। ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ ਹੋਇਆ ਹੈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, 'ਤੇ ਕਰਵਾਏ ਜਾਣੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਆਜ਼ਾਦੀ ਦੀ ਰਾਖੀ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਲਈ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜ਼ਾਦੀ, ਸਹਿਣਸ਼ੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ