Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

October 24, 2025 12:21 AM
SehajTimes

ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਛੁਪਾਉਣ ਲਈ ਕੱਪੜਿਆਂ ਨਾਲ ਭਰੇ ਬੈਗਾਂ ਦੀ ਵਰਤੋਂ ਕਰ ਰਿਹਾ ਸੀ ਦੋਸ਼ੀ ਰਾਜਪਾਲ ਅਤੇ ਖੇਪਾਂ ਨੂੰ ਟਿਕਾਣੇ ਤੇ ਪਹੁੰਚਾਉਣ ਲਈ ਬੱਸਾਂ ਦੀ ਕੀਤੀ ਜਾਂਦੀ ਸੀ ਵਰਤੋਂ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਮੁਹਿੰਮ’ ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਖਿੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਡਰੱਗ ਸਰਗਨਾ ਨੂੰ 5.025 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।


ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜਪਾਲ ਸਿੰਘ (25) ਵਜੋਂ ਹੋਈ ਹੈ, ਜੋ ਕਿ ਛੇਹਰਟਾ, ਅੰਮ੍ਰਿਤਸਰ ਵਿੱਚ ਮਜੀਦ ਬਿਲਡਿੰਗ ਦਾ ਰਹਿਣ ਵਾਲਾ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ, ਪਾਕਿਸਤਾਨੀ ਹੈਂਡਲਰ ਵੱਲੋਂ ਸੰਚਾਲਿਤ ਇੱਕ ਸਰਹੱਦ ਪਾਰ ਦਾ ਨੈੱਟਵਰਕ ਚਲਾ ਰਿਹਾ ਸੀ ਅਤੇ ਡੇਰਾ ਬਾਬਾ ਨਾਨਕ ਸੈਕਟਰ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਗਸਤ 2025 ਵਿੱਚ ਇੱਕ ਨਸ਼ਾ ਤਸਕਰ ਲੱਕੀ ਨੂੰ 3 ਕਿਲੋਗ੍ਰਾਮ ਹੈਰੋਰਿਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸੇ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦੀ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਰਾਜਪਾਲ ਸਿੰਘ ਦੀ ਸ਼ਮੂਲੀਅਤ ਪਾਈ , ਜਿਸ ਕਾਰਨ ਉਸਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਬਾਅਦ, 19 ਅਕਤੂਬਰ ਨੂੰ, ਪੁਲਿਸ ਪੁਲਿਸ ਟੀਮਾਂ ਨੇ ਰਾਜਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਖੁਲਾਸੇ ਅਤੇ ਸ਼ਨਾਖ਼ਤ ਤੋਂ ਬਾਅਦ 5.025 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ।

ਸੀ.ਪੀ. ਨੇ ਕਿਹਾ ਕਿ ਦੋਸ਼ੀ ਰਾਜਪਾਲ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਛੁਪਾਉਣ ਲਈ ਕੱਪੜਿਆਂ ਨਾਲ ਭਰੇ ਬੈਗਾਂ ਦੀ ਵਰਤੋਂ ਕਰ ਰਿਹਾ ਸੀ ਅਤੇ ਉਨ੍ਹਾਂ ਬੈਗਾਂ ਨੂੰ ਸੁਰੱਖਿਅਤ ਢੰਗ ਨਾਲ ਟਿਕਾਣੇ ‘ਤੇ ਭੇਜਣ ਲਈ ਬੱਸਾਂ ਰਾਹੀਂ ਜਲੰਧਰ ਅਤੇ ਲੁਧਿਆਣਾ ਸਮੇਤ ਵੱਖ-ਵੱਖ ਬੱਸ ਅੱਡਿਆਂ `ਤੇ ਪਹੁੰਚਾਇਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰਬਰ 151 ਮਿਤੀ 07-08-2025 ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ