Saturday, October 25, 2025

Chandigarh

‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

October 25, 2025 02:36 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 237ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 73 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 237 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,950 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 197 ਗ੍ਰਾਮ ਹੈਰੋਇਨ, 40 ਕਿਲੋ ਭੁੱਕੀ, 1029 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਇਸ ਆਪਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 340 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ : ਮੁੱਖ ਮੰਤਰੀ

'ਯੁੱਧ ਨਸ਼ਿਆਂ ਵਿਰੁੱਧ’ ਦੇ 236ਵੇਂ ਦਿਨ ਪੰਜਾਬ ਪੁਲਿਸ ਵੱਲੋਂ 685 ਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ