Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

October 25, 2025 03:05 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ। ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇੱਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੌਕ ਸੈਸ਼ਨ ਕਰਵਾਇਆ ਜਾਵੇਗਾ। ਇਸ ਮੌਕ ਸੈਸ਼ਨ ਵਿੱਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ।

ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀਆਂ ਨੂੰ ਸਿਆਸਤ ਬਾਰੇ ਸਹੀ ਜਾਣਕਾਰੀ ਹੋਵੇਗੀ, ਤਾਂ ਹੀ ਉਹ ਅੱਗੇ ਵਧ ਸਕਦੇ ਹਨ ਅਤੇ ਸਹੀ ਪ੍ਰਤੀਨਿਧੀ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਸਕੂਲਾਂ ਦੇ ਲਗਭਗ 2400-2500 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ