Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

October 25, 2025 04:48 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ੁੱਕਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਪ੍ਰੋਜੈਕਟਾਂ ਨੂੰ 15 ਨਵੰਬਰ2025 ਤੋਂ ਪਹਿਲਾਂ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇੱਥੇ ਪੱਤਰਕਾਰਾਂ ਨੂੰ ਬਿਆਨ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਸ੍ਰੀ ਅਨੰਦਪੁਰ ਸਾਹਿਬ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਅਤੇ ਸੜਕਾਂ ਤੇ ਲਾਈਟਾਂ ਦੀ ਅਪਗ੍ਰੇਡਸ਼ਨ ਦੀ ਵਿਆਪਕ ਯੋਜਨਾ ਨੂੰ ਚੰਡੀਗੜ੍ਹ ਸਰਕਲ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਮਿੱਥੇ ਗਏ ਕੰਮਾਂ ਅਤੇ ਇਨ੍ਹਾਂ ਕੰਮਾਂ ਨਾਲ ਸਬੰਧਤ ਰੱਖ-ਰਖਾਅ ਕਾਰਜਾਂ ਲਈ ਲਗਭਗ 24.51 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਫੰਡ ਰੱਖ ਗਏ ਹਨ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਕਾਰਜ ਯੋਜਨਾ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਦਸ਼ਮੇਸ਼ ਅਕੈਡਮੀ ਰੋਡ, ਸ਼ਹਿਰ ਦੀਆਂ ਅੰਦਰਲੀਆਂ ਸੜਕਾਂ,ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਨੈਣਾ ਦੇਵੀ ਰੋਡ ਅਤੇ ਹੋਰ ਸੜਕਾਂ ਦੀ ਅਪਗ੍ਰੇਡਸ਼ਨ ਸ਼ਾਮਲ ਹੈ।ਇਸ ਵਿੱਚ 23 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਸੜਕਾਂ,ਪੁਲਾਂ ਅਤੇ ਕੰਨੈਕਟਡ ਲੇਨਜ਼ ਦੀ ਅਪਗ੍ਰੇਡਸ਼ਨ ਕਰਨਾ ਵੀ ਸਾ਼ਮਲ ਹੈ। ਇਸੇ ਤਰ੍ਹਾਂ ਵਿਸ਼ੇ਼ਸ਼ ਮੁਰੰਮਤ ਅਤੇ ਰੱਖ-ਰਖਾਵ ਦੇ ਕੰਮਾਂ ਦੇ ਲਈ 77.58 ਲੱਖ ਦੀ ਵਾਧੂ ਰਾਸ਼ੀ ਅਲਾਟ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਰੰਮਤ ਕਾਰਜਾਂ ਵਿੱਚ ਸੜਕਾਂ ਅਤੇ ਸੜਕਾਂ ਦੇ ਕਿਨਾਰੇ ਲੱਗੀਆਂ ਲਾਈਟਾਂ ਦੀ ਅਪਗ੍ਰੇਸਡਸ਼ਨ ਤੇ ਮੁਰੰਮਤ ਨੂੰ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਾਰਜਕੁਸ਼ਲਤਾ ਤੇ ਸੁਰੱਖਿਆ ਨੂੰ ਵਧਾਉਣ ਲਈ ਰੈਗੂਲਰ ਅਤੇ ਸਪੈਸ਼ਲ ਰਿਪੇਅਰ, ਬਿਜਲੀ ਦੇ ਪੁਰਾਣੇ ਜਾਂ ਖਰਾਬ ਖੰਭਿਆਂ ਨੂੰ ਬਦਲਣਾ, ਐਲਈਡੀ ਲਾਈਟਾਂ ਲਗਾਉਣਾ ਅਤੇ ਐਲੂਮੀਨੀਅਮ ਤੇ ਕਾਪਰ ਵਾਇਰਿੰਗ ਅਪਗ੍ਰੇਡ ਕਰਨਾ ਵੀ ਇਸ ਪਹਿਲਕਦਮੀ ਦਾ ਹਿੱਸਾ ਹੈ। ਹਰਭਜਨ ਸਿੰਘ ਈਟੀਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਨ੍ਹਾਂ ਕੰਮਾਂ ਲਈ ਕੁੱਲ 24.51 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।ਵਿਭਾਗ ਨੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੁਖਾਲੀ ਤੇ ਸਚਾਰੂ ਯਾਤਰਾ ਦੀ ਸਹੂਲਤ ਦੇਣ ਲਈ ਉੱਚ ਗੁਣਵੱਤਾ ਬੁਨਿਆਦੀ ਢਾਚਾ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਤਾਂ ਜੋ ਇਸ ਇਤਿਹਾਸਕ ਸਮਾਗਮ ਦੌਰਾਨ ਵਧੀਆਂ ਤੋਂ ਵਧੀਆ ਮਾਹੌਲ ਸਿਰਜਿਆ ਜਾ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ