Saturday, October 25, 2025

Chandigarh

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

October 25, 2025 04:52 PM
SehajTimes

ਬਾਊਪੁਰ ਆਈਲੈੰਡ ਵਿੱਚ ਵਾਰ-ਵਾਰ ਆਉਂਦੇ ਹੜ੍ਹਾਂ ਦੀ ਸਮੱਸਿਆ ਨਾਲ ਪੱਕੇ ਪੈਰੀਂ ਨਜਿੱਠਣ ਲਈ ਤਕਨੀਕੀ ਹੱਲ ਕੱਢਣ ਦੇ ਹੁਕਮ

ਹੜ੍ਹ ਸੁਰੱਖਿਆ ਅਤੇ ਡੀ-ਸਿਲਟਿੰਗ ਦੇ ਕੰਮ ਛੇਤੀ ਪੂਰੇ ਕਰਨ ਦੀਆਂ ਹਦਾਇਤਾਂ

ਅਗਲੇ ਮਾਨਸੂਨ ਮੌਸਮ ਤੋਂ ਪਹਿਲਾਂ-ਪਹਿਲਾਂ ਡੀ-ਸਿਲਟਿੰਗ ਦੇ ਕੰਮ ਕਰਾਉਣ ਦੇ ਨਿਰਦੇਸ਼

ਪਾੜ ਪੂਰਨ ਅਤੇ ਬੰਨ੍ਹਾਂ ਦੀ ਮੁਰੰਮਤ ਅਤੇ ਮਜ਼ਬੂਤੀਕਰਨ ਲਈ ਦਿਨ ਰਾਤ ਕੰਮ ਕਰਨ ਵਾਸਤੇ ਵਿਭਾਗੀ ਅਮਲੇ ਦੀ ਸ਼ਲਾਘਾ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਵਿਸ਼ੇਸ਼ ਕਮੇਟੀ ਗਠਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਹੋਰਨਾਂ ਸੂਬਿਆਂ ਦਾ ਦੌਰਾ ਕਰਕੇ ਉੱਥੋਂ ਦੀਆਂ ਕਿਫ਼ਾਇਤੀ ਅਤੇ ਨਿਵੇਕਲੀਆਂ ਹੜ੍ਹ ਪ੍ਰਬੰਧਨ ਤਕਨੀਕਾਂ ਦਾ ਅਧਿਐਨ ਕਰੇਗੀ ਤਾਂ ਜੋ ਉਨ੍ਹਾਂ ਤਕਨੀਕਾਂ ਨੂੰ ਪੰਜਾਬ ਦੇ ਅਨੁਕੂਲ ਵਾਤਾਵਰਣ ਅਨੁਸਾਰ ਅਪਣਾਇਆ ਜਾ ਸਕੇ। ਸਿੰਜਾਈ ਭਵਨ ਦੇ ਕਮੇਟੀ ਰੂਮ ਵਿਖੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਅਜਿਹੇ ਤੁਲਨਾਤਮਕ ਅਧਿਐਨ ਸੂਬੇ ਦੇ ਹੜ੍ਹ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਾਫ਼ੀ ਲਾਹੇਵੰਦ ਅਤੇ ਵਿਹਾਰਕ ਤਰੀਕੇ ਅਪਣਾਉਣ ਵਿੱਚ ਸਹਾਇਤਾ ਕਰਨਗੇ। ਅਗਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਸੁਰੱਖਿਆ ਅਤੇ ਗਾਰ ਕੱਢਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਹੜ੍ਹ ਰੋਕਥਾਮ ਅਤੇ ਜਲ ਪ੍ਰਬੰਧਨ ਲਈ ਚੱਲ ਰਹੇ ਅਤੇ ਪ੍ਰਸਤਾਵਿਤ ਉਪਾਵਾਂ ਦੀ ਵੀ ਸਮੀਖਿਆ ਕੀਤੀ।

ਬਾਊਪੁਰ ਆਈਲੈੰਡ ਵਿਖੇ ਵਾਰ-ਵਾਰ ਆਉਂਦੇ ਹੜ੍ਹਾਂ ਅਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਸਥਾਈ ਰਾਹਤ ਪ੍ਰਦਾਨ ਕਰਨ ਲਈ ਢੁਕਵੇਂ ਤਕਨੀਕੀ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪਾਣੀ ਭਰੇ ਇਲਾਕਿਆਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਥਾਈ ਹੱਲ ਯਕੀਨੀ ਬਣਾਉਣ ਲਈ ਦੀਰਘਕਾਲੀ ਪ੍ਰਾਜੈਕਟਾਂ ਦੀ ਯੋਜਨਾ ਉਲੀਕਣ ਅਤੇ ਲਾਗੂ ਕਰਨ ਲਈ ਕਿਹਾ। ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਹੜ੍ਹ ਸੁਰੱਖਿਆ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾਣ ਅਤੇ ਅਗਲੇ ਮਾਨਸੂਨ ਸੀਜ਼ਨ ਦੀ ਆਮਦ ਤੋਂ ਪਹਿਲਾਂ ਹੀ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖੇਤਰ ਵਿੱਚ ਚਲ ਰਹੇ ਕੰਮਾਂ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਟੈਂਡਰ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

ਗਾਰ ਕੱਢਣ ਸਬੰਧੀ ਪ੍ਰੋਗਰਾਮ 'ਤੇ ਚਰਚਾ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਦਰਿਆਵਾਂ ਅਤੇ ਡਰੇਨਾਂ ਵਿੱਚ ਪਾਣੀ ਦੇ ਕੁਦਰਤੀ ਵਹਾਅ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਕੰਮ ਛੇਤੀ ਤੋਂ ਛੇਤੀ ਸ਼ੁਰੂ ਕੀਤੇ ਜਾਣ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਦਰਿਆਵਾਂ ਦੇ ਰਾਹ ਵਿੱਚ ਉੱਗੇ ਪੌਦਿਆਂ ਅਤੇ ਹੋਰ ਰੁਕਾਵਟਾਂ ਨੂੰ ਬਿਨਾਂ ਦੇਰੀ ਦੇ ਦੂਰ ਕੀਤਾ ਜਾਵੇ।ਨਾਜਾਇਜ਼ ਕਬਜ਼ਿਆਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਬਜ਼ਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪਏ ਪਾੜਾਂ ਨੂੰ ਪੂਰਨ ਸਬੰਧੀ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਜਲ ਸਰੋਤ ਮੰਤਰੀ ਨੇ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖੇਤਰੀ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਡਿਜ਼ਾਈਨ) ਸ੍ਰੀ ਵਿਜੇ ਕੁਮਾਰ ਗਰਗ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ : ਮੁੱਖ ਮੰਤਰੀ

'ਯੁੱਧ ਨਸ਼ਿਆਂ ਵਿਰੁੱਧ’ ਦੇ 236ਵੇਂ ਦਿਨ ਪੰਜਾਬ ਪੁਲਿਸ ਵੱਲੋਂ 685 ਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ