Sunday, October 26, 2025

Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ

October 25, 2025 06:00 PM
SehajTimes

ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ ਨਿੱਜੀ ਪੱਧਰ ‘ਤੇ ਦੇਸ਼ ਭਰ ਵਿੱਚ ਜਾ ਰਹੇ ਹਨ ਪੰਜਾਬ ਦੇ ਕੈਬਨਿਟ ਮੰਤਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਸਾਲਾ ਸਮਾਗਮਾਂ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਸਾਰੇ ਦੇਸ਼ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੇ ਸਾਰੇ ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਹੈ। ਬਹੁਤ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਤਾਂ ਸੱਦਾ ਪੱਤਰ ਦੇ ਵੀ ਦਿੱਤੇ ਗਏ ਹਨ ਅਤੇ ਬਾਕੀਆਂ ਨੂੰ ਵੀ ਜਲਦ ਸੱਦਾ ਪੱਤਰ ਦੇ ਦਿੱਤੇ ਜਾਣਗੇ। ਇਸ ਬਾਬਤ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਦੀ ਡਿਊਟੀ ਉੜੀਸਾ, ਪੱਛਮੀ ਬੰਗਾਲ ਅਤੇ ਅਸਾਮ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਉੱਤੇ ਲਗਾਈ ਗਈ ਹੈ। ਇਸੇ ਤਰ੍ਹਾਂ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ।

ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ ਛੱਤੀਸਗੜ੍ਹ ਤੇ ਝਾਰਖੰਡ ਦੇ ਮੁੱਖ ਮੰਤਰੀਆਂ ਜਦਕਿ ਹਰਭਜਨ ਸਿੰਘ ਈ.ਟੀ.ਓ. ਤੇ ਬਰਿੰਦਰ ਕੁਮਾਰ ਗੋਇਲ ਦੀ ਡਿਊਟੀ ਕੇਰਲ, ਕਰਨਾਟਕ, ਤਾਮਿਲਨਾਡੂ ਤੇ ਪੁਡੂਚੇਰੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਲਗਾਈ ਗਈ ਹੈ। ਇਸੇ ਤਰ੍ਹਾਂ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਦੀ ਡਿਊਟੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀਆਂ ਅਤੇ ਡਾ. ਬਲਜੀਤ ਕੌਰ ਤੇ ਮਹਿੰਦਰ ਭਗਤ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣਗੇ। ਲਾਲਜੀਤ ਸਿੰਘ ਭੁੱਲਰ ਅਤੇ ਡਾ. ਰਵਜੋਤ ਸਿੰਘ ਮੇਘਾਲਿਆ, ਤ੍ਰਿਪੁਰਾ, ਸਿੱਕਮ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼ ਮਨੀਪੁਰ (ਰਾਸ਼ਟਰਪਤੀ ਸ਼ਾਸ਼ਨ) ਅਤੇ ਨਾਗਾਲੈਂਡ ਵਿੱਚ ਸੱਦਾ ਪੱਤਰ ਦੇਣ ਜਾਣਗੇ। ਦੂਜੇ ਪਾਸੇ ਗੁਰਮੀਤ ਸਿੰਘ ਖੁੱਡੀਆਂ ਅਤੇ ਸੰਜੀਵ ਅਰੋੜਾ ਦੀ ਡਿਊਟੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਗੋਆ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਦੀ ਲਗਾਈ ਗਈ ਹੈ।

Have something to say? Post your comment

 

More in Chandigarh

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

ਹੜ੍ਹਾਂ ਤੋਂ ਸੁਰੱਖਿਆ ਲਈ ਕਿਫ਼ਾਇਤੀ ਤੇ ਪ੍ਰਭਾਵੀ ਮਾਡਲਾਂ ਦਾ ਅਧਿਐਨ ਕਰੇਗੀ ਵਿਸ਼ੇਸ਼ ਕਮੇਟੀ: ਬਰਿੰਦਰ ਕੁਮਾਰ ਗੋਇਲ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ: ਸਪੀਕਰ

‘ਯੁੱਧ ਨਸ਼ਿਆਂ ਵਿਰੁੱਧ’: 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ