Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ

October 25, 2025 06:03 PM
SehajTimes

ਚੰਡੀਗੜ੍ਹ : ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਮੰਤਰੀਆਂ ਨੇ ਮੁੱਖ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਆਗਾਮੀ ਯਾਦਗਾਰੀ ਸਮਾਗਮਾਂ ਵਿੱਚ ਸਿ਼ਰਕਤ ਕਰਨ ਲਈ ਰਸਮੀ ਤੌਰ `ਤੇ ਸੱਦਾ ਦਿੱਤਾ। ਇਹ ਸਮਾਗਮ 20 ਨਵੰਬਰ ਤੋਂ ਅਨੰਦਪੁਰ ਸਾਹਿਬ ਵਿਖੇ ਹੋਣ ਕਰਵਾਇਆ ਜਾਣਾ ਹੈ, ਜੋ ਕਿ ਸਿੱਖ ਪਰੰਪਰਾਵਾਂ, ਰੂਹਾਨੀਅਤ ਅਤੇ ਸੱਭਿਆਚਾਰਕ ਮਹੱਤਵ ਵਾਲਾ ਇਤਿਹਾਸਕ ਸ਼ਹਿਰ ਹੈ। ਮੰਤਰੀਆਂ ਨੇ ਨਾ ਕੇਵਲ ਇਸ ਮੌਕੇ ਦੀ ਮਹੱਤਤਾ ਨੂੰ ਕੁਰਬਾਨੀ, ਰੂਹਾਨੀਅਤ ਅਤੇ ਏਕਤਾ ਦੇ ਪ੍ਰਤੀਕ ਵਜੋਂ ਉਭਾਰਿਆ ਸਗੋਂ ਵੱਖ-ਵੱਖ ਭਾਈਚਾਰਿਆਂ ਵਿੱਚ ਸਦਭਾਵਨਾ ਅਤੇ ਆਪਸੀ ਸਮਝ-ਬੂਝ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਸਦੀ ਅਹਿਮੀਅਤ `ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ ਸੱਦੇ ਲਈ ਆਪਣੀ ਪ੍ਰਸ਼ੰਸਾ ਪ੍ਰਗਟ ਕੀਤੀ ਅਤੇ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਆਪਣੀ ਸੁਹਿਰਦ ਭਾਵਨਾ ਤੇ ਇਰਾਦਾ ਜ਼ਾਹਰ ਕੀਤਾ। ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਪੰਜਾਬ ਦੇ ਮੰਤਰੀਆਂ ਨੇ ਆਪੋ-ਆਪਣੇ ਰਾਜਾਂ ਦੀਆਂ ਸਿਹਤ ਅਤੇ ਸਿੱਖਿਆ ਪ੍ਰਣਾਲੀਆਂ `ਤੇ ਵਿਸਤ੍ਰਿਤ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਸੂਝ-ਬੂਝ, ਵਧੀਆ ਅਭਿਆਸਾਂ ਦਾ ਆਦਾਨ-ਪ੍ਰਦਾਨ ਅਤੇ ਤੇਲੰਗਾਨਾ ਅਤੇ ਪੰਜਾਬ ਵਿੱਚ ਇਨ੍ਹਾਂ ਖੇਤਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ ਚਰਚਾ ਕੀਤੀ।ਇਸ ਗੱਲਬਾਤ ਦੌਰਾਨ ਜਨਤਕ ਭਲਾਈ ਨੂੰ ਵਧਾਉਣ ਅਤੇ ਸਹਿਕਾਰੀ ਵਿਕਾਸ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦਰਸਾਇਆ ਗਿਆ। ਮੀਟਿੰਗ ਦੌਰਾਨ ਦੋਵਾਂ ਰਾਜਾਂ ਵਿਚਕਾਰ ਸੱਭਿਆਚਾਰਕ ਅਤੇ ਸਮਾਜਿਕ ਸਬੰਧਾਂ ਦੀ ਮਹੱਤਤਾ,ਕੁਰਬਾਨੀ, ਸੇਵਾ ਅਤੇ ਤਰੱਕੀ ਦੀਆਂ ਸਾਂਝੀਆਂ ਕਦਰਾਂ-ਕੀਮਤਾਂ `ਤੇ ਵੀ ਜ਼ੋਰ ਦਿੱਤਾ ਗਿਆ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ