Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

October 25, 2025 08:30 PM
SehajTimes

ਦਿੱਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਪਵਿੱਤਰ ਸ਼ਹੀਦੀ ਸਥਾਨਾਂ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ ਵਿੱਚ ਬੇਮਿਸਾਲ ਕੁਰਬਾਨੀਆਂ ਕੀਤੀਆਂ।

ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਦੇ ਸੰਦੇਸ਼ ਦਾ ਪਸਾਰ ਕਰਨ ਦਾ ਮੌਕਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਸਮਾਗਮ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।

ਮੰਤਰੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਸਾਹਿਬ ਦੁਆਰਾ ਪ੍ਰਚਾਰੇ ਗਏ ਧਰਮ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਜੋ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਹੈ।

ਮੰਤਰੀਆਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫ਼ਲਸਫ਼ਾ ਸਾਰੀ ਮਨੁੱਖਤਾ ਲਈ ਚਾਨਣ ਮੁਨਾਰੇ ਵਜੋਂ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮਾਂ ਦੀ ਲੜੀ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਵਰੋਸਾਏ ਕਸਬਿਆਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਜੀ ਦੇ ਫ਼ਲਸਫ਼ੇ, ਉਨ੍ਹਾਂ ਦੇ ਕੁਰਬਾਨੀਆਂ ਭਰੇ ਜੀਵਨ ਅਤੇ ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਵੀ ਸੰਗਤ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ।

ਮੰਤਰੀਆਂ ਨੇ ਕਿਹਾ ਕਿ ਇਸ ਦੇ ਨਾਲ ਹੀ 20 ਨਵੰਬਰ ਨੂੰ ਤਿੰਨ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਸ਼ੁਰੂ ਹੋਣਗੇ ਅਤੇ ਸਾਰੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਠੇ ਸਮਾਪਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਯਾਦਗਾਰੀ ਸਮਾਰੋਹ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ "ਚੱਕ ਨਾਨਕੀ" ਨਾਮ ਦੀ ਵਿਸ਼ੇਸ਼ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ।

ਮੰਤਰੀਆਂ ਨੇ ਅੱਗੇ ਕਿਹਾ ਕਿ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ, ਜੋ ਗੁਰੂ ਜੀ ਦੇ ਸਦਭਾਵਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਉਜਾਗਰ ਕਰਨ ਵਾਲੀ ਵਿਸ਼ੇਸ਼ ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇਗਾ, ਜਿੱਥੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੇ ਫ਼ਲਸਫ਼ੇ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖ਼ੂਨਦਾਨ ਕੈਂਪ ਲਗਾਏ ਜਾਣਗੇ, ਨਾਲ ਹੀ ਜੰਗਲਾਤ ਵਿਭਾਗ ਵੱਲੋਂ "ਸਰਬੱਤ ਦਾ ਭਲਾ ਇਕੱਤਰਤਾ" ਤਹਿਤ ਵੱਡੇ ਪੱਧਰ 'ਤੇ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾਵੇਗੀ। ਇਹ ਵੀ ਦੱਸਿਆ ਗਿਆ ਕਿ ਸ਼ਹੀਦੀ ਸਮਾਰੋਹ ਲਈ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣਾ ਅਸ਼ੀਰਵਾਦ ਅਤੇ ਕੀਮਤੀ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਇਤਿਹਾਸਕ ਸਮਾਰੋਹਾਂ ਦਾ ਪ੍ਰਬੰਧ ਕਰ ਕੇ ਸੱਚਮੁੱਚ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਸ਼ਰਧਾਲੂਆਂ ਅਤੇ ਸਿੱਖ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

Have something to say? Post your comment

 

More in Delhi

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ