Wednesday, December 10, 2025

Chandigarh

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

October 25, 2025 08:39 PM
SehajTimes

ਚੰਡੀਗੜ੍ਹ : ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਨੋਟਸ/ਸਮੱਗਰੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਆਪਣੀ ਅਥਾਹ ਸੰਭਾਵਨਾ ਦੀ ਪੜਚੋਲ ਕਰ ਸਕਣ ਅਤੇ ਸਮਰਪਣ ਨਾਲ ਆਪਣੀ ਕਿਸਮਤ ਨੂੰ ਨਵਾਂ ਰੂਪ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਡੀ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਵਿਕਾਸ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਪਹਿਲਕਦਮੀ ਤਹਿਤ, ਪੰਜਾਬ ਦੇ ਨੌਜਵਾਨਾਂ ਦੀ ਸਖ਼ਤ ਮਿਹਨਤ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ ਅਤੇ ਸਫਲਤਾ ਦੇ ਨਵੇਂ ਰਿਕਾਰਡ ਸਥਾਪਤ ਹੋਣਗੇ। ਸਪੀਕਰ ਨੇ ਅੱਗੇ ਕਿਹਾ ਕਿ ਇਹ ਕਦਮ ਇਤਿਹਾਸ ਵਿੱਚ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੀ ਤਰੱਕੀ ਲਈ ਇੱਕ ਮਿਸਾਲੀ ਪਹਿਲਕਦਮੀ ਵਜੋਂ ਦਰਜ ਰਹੇਗਾ।

ਇਸ ਉੱਘੀ ਸੰਸਥਾ ਤੋਂ ਕੋਚਿੰਗ ਪ੍ਰਾਪਤ ਕਰਨ ਉਪਰੰਤ ਵਿਦਿਆਰਥੀਆਂ ਨੇ ਬੇਹੱਦ ਖੁਸ਼ੀ ਮਹਿਸੂਸ ਕੀਤੀ। ਵਿਦਿਆਰਥੀਆਂ ਨੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੂੰ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

Have something to say? Post your comment

 

More in Chandigarh

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ