Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

October 25, 2025 09:03 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇ ਹਿੱਤਾਂ ਲਈ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ। ਸਪੀਕਰ ਨੇ ਵਫ਼ਦ ਨੂੰ ਪੰਜਾਬ ਸਰਕਾਰ ਦੇ ਨਿਵੇਸ਼ ਪੰਜਾਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਸਿੰਗਲ ਵਿੰਡੋ ਪੋਰਟਲ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਜ਼ਰੀਏ ਨਿਵੇਸ਼ਕ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਕਾਰੋਬਾਰ-ਪੱਖੀ ਨੀਤੀਆਂ ਅਤੇ ਨਿਵੇਸ਼ ਦੇ ਵਿਆਪਕ ਮੌਕੇ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋਣਗੇ। ਸ. ਸੰਧਵਾਂ ਨੇ ਉਨ੍ਹਾਂ ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਵੀ ਜਾਣੂ ਕਰਵਾਇਆ ਜਿਸ ਵਿੱਚ ਪੰਜਾਬ ‘ਚ ਨਿਵੇਸ਼ ਨੂੰ ਹੋਰ ਬਿਹਤਰ ਬਣਾਉਣ ਲਈ ਸਥਾਨਕ ਅਤੇ ਵਿਦੇਸ਼ੀ ਨਿਵੇਸ਼ਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ। ਮੀਟਿੰਗ ਦੌਰਾਨ ਫਿਟ ਫਾਊਂਡਰ ਕੰਪਨੀ ਲਿਮਟਿਡ ਦੇ ਸੀ.ਈ.ਓ. ਸ਼ਿਨਤਾਰੋ ਹਾਚੀਗਾ ਅਤੇ ਸੀ.ਓ.ਓ. ਤਾਕਾਮਾਸਾ ਸੁਜੀ ਮੌਜੂਦ ਸਨ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ