Sunday, October 26, 2025

Chandigarh

ਬਾਗ਼ਬਾਨੀ ਵਿਭਾਗ ਦੀ ਮਦਦ ਨਾਲ ਪੌਲੀਹਾਊਸ ਖੇਤੀ ਤੋਂ 14 ਲੱਖ ਰੁਪਏ ਤੱਕ ਦਾ ਮੁਨਾਫਾ ਕਮਾ ਰਿਹਾ ਲੁਧਿਆਣੇ ਦਾ ਕਿਸਾਨ

October 26, 2025 06:48 PM
SehajTimes

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕਰ ਰਹੀ ਕੰਮ

ਚਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਉਨ੍ਹਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਬਾਗਬਾਨੀ ਡਾਇਰੈਕਟਰ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਂਦਿਆਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਦਾ ਕਿਸਾਨ ਹਰਬੀਰ ਸਿੰਘ ਅੱਜ ਪੌਲੀਹਾਊਸ ਖੇਤੀ ਤੋਂ ਵਧੀਆ ਮੁਨਾਫਾ ਕਮਾ ਰਿਹਾ ਹੈ ਅਤੇ ਹੋਰਨਾ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕਾ ਹੈ। ਉਨ੍ਹਾ ਦੱਸਿਆ ਕਿ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਹਰਬੀਰ ਨੇ ਨੌਕਰੀ ਦੀ ਥਾਂ ਖੇਤੀ ਨੂੰ ਆਪਣਾ ਮੁੱਖ ਕਿੱਤਾ ਚੁੱਣਿਆ ਅਤੇ ਰਵਾਇਤੀ ਖੇਤੀ ਨੂੰ ਆਧੁਨਿਕ ਤਰੀਕਿਆਂ ਨਾਲ ਜੋੜ ਕੇ ਨਵੇਂ ਮਾਪਦੰਡ ਸਥਾਪਤ ਕੀਤੇ। ਕਿਸਾਨ ਹਰਬੀਰ ਸਿੰਘ ਦਾ ਕਹਿਣਾ ਹੈ ਕਿ ਬਾਗ਼ਬਾਨੀ ਵਿਭਾਗ ਵੱਲੋਂ ਉਸ ਨੂੰ ਪੌਲੀਹਾਉਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ । ਕਿਸਾਨ ਨੇ ਦੱਸਿਆ ਕਿ ਅੱਜ ਉਹ ਪੋਲੀਹਾਊਸ ਅਧੀਨ ਬੀਜ ਰਹਿਤ ਖੀਰਾ, ਰੰਗਦਾਰ ਸ਼ਿਮਲਾ ਮਿਰਚ, ਖਰਬੂਜੇ, ਆਲੂ ਅਤੇ ਮੈਂਥਾ ਦੀ ਕਾਸ਼ਤ ਕਰਕੇ ਔਸਤਨ 12 ਲੱਖ ਤੋਂ 14 ਲੱਖ ਤੱਕ ਦਾ ਸਾਲਾਨਾ ਮੁਨਾਫਾ ਕਮਾ ਰਿਹਾ ਹੈ।

ਕਿਸਾਨ ਹਰਬੀਰ ਸਿੰਘ ਦੱਸਿਆ ਕਿ ਸੰਨ 2014 ਵਿੱਚ ਰਵਾਇਤੀ ਢੰਗ ਨਾਲ ਸਬਜੀਆਂ ਦੀ ਕਾਸ਼ਤ ਦੇ ਵਿੱਚ ਬਦਲਾਅ ਕਰਦਿਆਂ ਉਸ ਨੇ ਸੈਂਟਰ ਆਫ ਐਕਸੀਲੈਂਸ (ਸਬਜੀਆਂ) ਕਰਤਾਰਪੁਰ ਤੋਂ ਟ੍ਰੇਨਿੰਗ ਪ੍ਰਾਪਤ ਕੀਤੀ। ਉਸਨੇ ਦੱਸਿਆ ਕਿ ਬਾਗਬਾਨੀ ਵਿਭਾਗ ਅਧੀਨ ਚੱਲ ਰਹੀ ਸਕੀਮ ਕੌਮੀ ਬਾਗਬਾਨੀ ਮਿਸ਼ਨ ਅਧੀਨ ਸਬਸਿਡੀ ਲੈ ਕੇ ਪੌਲੀਹਾਊਸ ਲਗਾਇਆ। ਇਸ ਪੌਲੀਹਾਊਸ ਅਧੀਨ ਰੰਗਦਾਰ ਸ਼ਿਮਲਾ ਮਿਰਚ ਅਤੇ ਬੀਜ ਰਹਿਤ ਖੀਰੇ ਦੀ ਕਾਸ਼ਤ ਕਰਨੀ ਸ਼ੁਰੂ ਕੀਤੀ । ਇਸ ਖੇਤੀ ਅਧੀਨ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਉਸ ਨੇ ਸਮੇਂ – ਸਮੇਂ 'ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ । ਕਿਸਾਨ ਨੇ ਦੱਸਿਆ ਕਿ ਖੇਤੀ ਦੇ ਕੰਮ ਵਿੱਚ ਪੂਰੀ ਮਿਹਨਤ , ਕੰਮ ਪ੍ਰਤੀ ਸਮਰਪਣ, ਸਮੱਸਿਆ ਨੂੰ ਬਰੀਕੀ ਨਾਲ ਸਮਝਣਾ ਅਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਸਨੂੰ ਮਿਲੀ ਮਦਦ ਉਸਦੀ ਸਫਲਤਾ ਦੀ ਕੁੰਜੀ ਹੈ ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ 'ਅੰਤਿਮ ਅਰਦਾਸ' 'ਤੇ ਸ਼ਰਧਾਂਜਲੀ ਭੇਟ

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਲਈ ਦਿੱਤਾ ਸੱਦਾ