Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

October 26, 2025 08:49 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ, ਸੰਭਾਵੀ ਪ੍ਰੋਜੈਕਟ ਨਿਵੇਸ਼ਕ ਅਤੇ ਡਿਵੈਲਪਰ ਅਤੇ ਟਰਾਂਜੈਕਸ਼ਨ ਐਡਵਾਈਜ਼ਰਾਂ ਸਮੇਤ ਪ੍ਰਮੁੱਖ ਭਾਈਵਾਲਾਂ ਨੇ ਸੰਭਾਵੀ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਪ੍ਰੋਜੈਕਟਾਂ ਦੀ ਰੂਪ-ਰੇਖਾ ਬਾਰੇ ਵਿਚਾਰ-ਚਰਚਾ ਕੀਤੀ। ਇਸ ਦਾ ਉਦੇਸ਼ ਨਿਵੇਸ਼ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਨਿੱਜੀ ਖੇਤਰ ਦੀ ਭਾਗੀਦਾਰੀ ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਮੀਟਿੰਗ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਪੀ.ਪੀ.ਪੀ. ਰਾਹੀਂ ਸ਼ੁਰੂ ਕੀਤੇ ਜਾਣ ਵਾਲੇ 06 ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਪ੍ਰੋਜੈਕਟਾਂ ਬਾਰੇ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਅੰਮ੍ਰਿਤਸਰ ਵਿਖੇ ਅਰਬਨ ਰੋਪਵੇਅ ਪ੍ਰੋਜੈਕਟ, ਸਰਹਿੰਦ ਦੇ ਆਮ-ਖਾਸ ਬਾਗ ਵਿਖੇ ਵਿਰਾਸਤੀ ਹੋਟਲ, ਰੋਪੜ ਦੇ ਆਮ ਖਾਸ ਬਾਗ ਵਿਖੇ ਪਿੰਕਾਸੀਆ ਟੂਰਿਸਟ ਕੰਪਲੈਕਸ, ਕਪੂਰਥਲਾ ਦੇ ਦਰਬਾਰ ਹਾਲ ਵਿਖੇ ਵਿਰਾਸਤੀ ਹੋਟਲ, ਮੋਹਾਲੀ ਵਿਖੇ ਕਨਵੈਨਸ਼ਨ ਸੈਂਟਰ ਕਮ ਪ੍ਰਦਰਸ਼ਨੀ ਕੇਂਦਰ ਅਤੇ ਲੁਧਿਆਣਾ ਵਿਖੇ ਕਨਵੈਨਸ਼ਨ ਸੈਂਟਰ ਕਮ ਪ੍ਰਦਰਸ਼ਨੀ ਕੇਂਦਰ ਸਬੰਧੀ ਕਾਰਜ ਸ਼ੁਰੂ ਕਰਨਾ ਹੈ।

ਇਸ ਮੀਟਿੰਗ ਵਿੱਚ ਪ੍ਰੋਜੈਕਟ ਦੀਆਂ ਸੰਭਾਵਨਾਵਾਂ, ਸਮਾਂ-ਸੀਮਾਵਾਂ ਅਤੇ ਕਾਨੂੰਨੀ ਪ੍ਰਵਾਨਗੀਆਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਪੀ.ਪੀ.ਪੀ. ਫਰੇਮਵਰਕ ਬਾਰੇ ਗੱਲਬਾਤ ਕੀਤੀ ਗਈ ਜਿਸ ਵਿੱਚ ਪ੍ਰਤੀਯੋਗੀ ਬੋਲੀ ਦੇ ਢੰਗ-ਤਰੀਕੇ ਅਤੇ ਰੈਵੀਨਿਊ-ਸ਼ੇਅਰਿੰਗ ਮਾਡਲ ਸ਼ਾਮਲ ਸਨ। ਪ੍ਰੋਜੈਕਟ ਸਬੰਧੀ ਨਿਯਮਾਂ ਨੂੰ ਭਰੋਸੇਯੋਗ ਅਤੇ ਨਿਵੇਸ਼ਕ ਪੱਖੀ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪ੍ਰੋਜੈਕਟ ਸਬੰਧੀ ਸ਼ਰਤਾਂ ਵਿੱਚ ਸੋਧ ਅਤੇ ਇਹਨਾਂ ਨੂੰ ਨਿਵੇਸ਼ਕ ਪੱਖੀ ਬਣਾਉਣ ਲਈ ਨਿਵੇਸ਼ਕਾਂ ਨੂੰ ਆਪਣੀ ਫੀਡਬੈਕ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਹ ਮੀਟਿੰਗ ਜਨਤਕ ਅਤੇ ਨਿੱਜੀ ਖੇਤਰਾਂ ਦਰਮਿਆਨ ਸਾਰਥਕ ਵਿਚਾਰ-ਵਟਾਂਦਰਾ ਸ਼ੁਰੂ ਕਰਨ ਲਈ ਇੱਕ ਮੰਚ ਵਜੋਂ ਕੰਮ ਕਰੇਗੀ, ਜਿਸਦਾ ਉਦੇਸ਼ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਅਤੇ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨਾ ਹੈ। ਸੂਬਾ ਸਰਕਾਰ ਨੇ ਨਿਵੇਸ਼ਕਾਂ ਲਈ ਪਾਰਦਰਸ਼ੀ ਅਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਵਿਸ਼ਵ ਪੱਧਰੀ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਿੱਜੀ ਖੇਤਰ ਨਾਲ ਨਿਰੰਤਰ ਸਹਿਯੋਗ ਦੀ ਆਸ ਪ੍ਰਗਟਾਈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ