ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿੱਚ ਪੀ.ਓ ਸਟਾਫ ਤਿਆਰ ਕਰਕੇ ਉਨ੍ਹਾਂ ਨੂੰ ਭਗੌੜਿਆਂ ਦੀ ਗ੍ਰਿਫਤਾਰੀ ਦਾ ਟਾਸਕ ਸੌਂਪਿਆ ਗਿਆ ਹੈ। ਇਸ ਮੁਹਿੰਮ ਤਹਿਤ, ਸ੍ਰੀ ਸੌਰਭ ਜਿੰਦਲ, ਕਪਤਾਨ ਪੁਲਿਸ (ਜਾਂਚ) ਅਤੇ ਸ੍ਰੀ ਨਵੀਨਪਾਲ ਸਿੰਘ ਲਹਿਲ, ਉਪ ਕਪਤਾਨ ਪੁਲਿਸ (ਸਪੈਸ਼ਲ ਕ੍ਰਾਈਮ) ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਅਤੇ ਨਿਗਰਾਨੀ ਹੇਠ, ਇੰਚਾਰਜ ਪੀ.ਓ ਸਟਾਫ ਐਸ.ਆਈ. ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਭਗੌੜੇ ਦੋਸ਼ੀ ਨਰਿੰਦਰਜੀਤ ਸਿੰਘ ਉਰਫ਼ ਨਿੰਦੀ, ਵਾਸੀ ਪਿੰਡ ਦੌਣ ਖੁਰਦ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 25/2022 ਅਧੀਨ ਧਾਰਾ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਹੰਡੇਸਰਾ, ਮੋਹਾਲੀ ਵਿਖੇ ਦਰਜ ਸੀ, ਜਿਸ ਵਿੱਚ ਦੋਸ਼ੀ ਤੋਂ 200 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਸੀ।