Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

October 27, 2025 04:24 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ ਅਤੇ ਉਨ੍ਹਾ ਨੂੰ ਪੰਜਾਬ ਵਿੱਚ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ। ਪੰਜਾਬ ਦੇ ਇਹਨਾਂ ਦੋਵੇਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਧਾਰਮਿਕ ਅਜ਼ਾਦੀ ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ।

ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਏ ਹਨ । ਉਨ੍ਹਾ ਕਿਹਾ ਕਿ ਇਸ ਸੁਰੂਆਤ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦੋਂ ਕਿ ਗੁਰੂ ਸਾਹਿਬ ਦੇ ਚਰਨ ਛੋਹ 130 ਪਵਿੱਤਰ ਅਸਥਾਨਾਂ 'ਤੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਕੈਬਨਿਟ ਮੰਤਰੀਆਂ ਨੇ ਅੱਗੇ ਦੱਸਿਆ ਕਿ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਪੰਜਾਬ) ਤੋਂ ਸ਼ੁਰੂ ਹੋ ਕੇ ਚਾਰ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅਤੇ ਇੱਕ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ। ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ "ਚੱਕ ਨਾਨਕੀ" ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਦੇ ਧਾਰਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ,ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੰਤਰੀਆਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਜੀ ਦੇ ਅਮਨ ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਅਤੇ
ਸਿੱਖਿਆਵਾਂ ਦੇ ਪਸਾਰ ਦਾ ਯਤਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਚੱਲ ਰਹੇ ਸਮਾਗਮ ਜਿਥੇ ਸ਼ਰਧਾਲੂਆਂ ਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੁਆਰਾ ਦਰਸਾਏ ਗਏ ਮਨੁੱਖਤਾ ਅਤੇ ਸਦਭਾਵਨਾ ਦੇ ਮੁੱਲਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ