Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੀ.ਐਮ. ਫਲਾਇੰਗ ਸਕੁਐਡ ਵੱਲੋਂ ਛਾਪਾਮਾਰੀ, ਹਿਆਣਾ ਖੁਰਦ-ਮੰਡੌਰ ਅਜਨੌਦਾ ਸੜਕ ਦੇ ਸੈਂਪਲ ਭਰੇ

October 28, 2025 01:05 PM
SehajTimes

ਸਿਹਤ ਮੰਤਰੀ ਦੀ ਪਟਿਆਲਾ ਦਿਹਾਤੀ ਨੋਡਲ ਵਲੰਟੀਅਰ ਟੀਮ ਵੱਲੋਂ ਵਿਕਾਸ ਕੰਮਾਂ ਦੀ ਗੁਣਵੱਤਾ 'ਤੇ ਰੱਖੀ ਜਾ ਰਹੀ ਹੈ ਬਾਜ ਅੱਖ

ਨਾਭਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਮਿਆਰੀ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਸੀ.ਐਮ. ਫਲਾਇੰਗ ਸਕੁਐਡ ਨੇ ਅੱਜ ਅਹਿਮ ਕਾਰਵਾਈ ਕਰਦੇ ਹੋਏ ਕੁਝ ਸਮਾਂ ਪਹਿਲਾਂ ਬਣਾਈ ਹਿਆਣਾ ਖੁਰਦ ਤੋਂ ਮੰਡੌਰ ਅਜਨੌਦਾ ਸੜਕ ਦੇ ਸੈਂਪਲ ਭਰੇ ਹਨ। ਇਸੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਬੰਧਤ ਠੇਕੇਦਾਰ ਵੱਲੋਂ ਜੇਕਰ ਇਸ ਸੜਕ ਦੇ ਕੰਮ 'ਚ ਜੇਕਰ ਕੋਈ ਕੁਤਾਹੀ ਵਰਤੀ ਗਈ ਸਾਹਮਣੇ ਆਈ ਤਾਂ ਸਬੰਧਤ ਠੇਕੇਦਾਰ ਤੇ ਸਬੰਧਤ ਵਿਭਾਗੀ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ 'ਮੁੱਖ ਮੰਤਰੀ ਉਡਣ ਦਸਤੇ' ਵੱਲੋਂ ਛਾਪਾਮਾਰੀ ਕਰਕੇ ਮਾਰਕੀਟ ਕਮੇਟੀ ਵੱਲੋਂ ਬਣਵਾਈ ਗਈ ਕਰੀਬ 2.5 ਕਿਲੋਮੀਟਰ ਸੜਕ ਦਾ ਨਿਰੀਖਣ ਕਰਨ ਦੀ ਇਹ ਕਾਰਵਾਈ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਹਲਕਾ ਪਟਿਆਲਾ ਦਿਹਾਤੀ ਦੀ ਪੂਰੀ ਤਰ੍ਹਾਂ ਚੌਕਸ ਨੋਡਲ ਵਲੰਟੀਅਰ ਟੀਮ ਵੱਲੋਂ ਦਿੱਤੀ ਗਈ ਰਿਪੋਰਟ ਦੇ ਅਧਾਰ 'ਤੇ ਕੀਤੀ ਗਈ ਹੈ। ਸਿਹਤ ਮੰਤਰੀ ਦੀ ਵਲੰਟੀਅਰ ਟੀਮ ਵੱਲੋਂ ਆਪਣੇ ਤੌਰ 'ਤੇ ਪੂਰੀ ਤਰ੍ਹਾਂ ਬਾਜ ਅੱਖ ਰੱਖਦੇ ਹੋਏ ਆਪਣੇ ਹਲਕੇ ਅੰਦਰ ਬਣ ਰਹੀਆਂ ਸੜਕਾਂ ਦਾ ਮਿਆਰ ਚੈਕ ਕਰਕੇ ਲੋਕਾਂ ਦੀ ਫੀਡਬੈਕ ਲੈਕੇ ਜਮੀਨੀ ਪੱਧਰ 'ਤੇ ਹੋ ਰਹੇ ਕੰਮਾਂ ਦੀ ਗੁਣਵੱਤਾ ਬਾਰੇ ਜਾਣੂ ਕਰਵਾਇਆ ਜਾਂਦਾ ਹੈ।

ਇਸੇ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਭਰ ਅੰਦਰ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਵੱਲੋਂ ਬਣਾਈਆਂ ਜਾ ਰਹੀਆਂ ਸੜਕਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਇਹ ਪਹਿਲੀ ਵਾਰ ਯਕੀਨੀ ਬਣਾਇਆ ਗਿਆ ਹੈ ਕਿ ਸੜਕਾਂ ਬਣਾਉਣ ਵਾਲੀ ਏਜੰਸੀ ਨੂੰ 5 ਸਾਲਾਂ ਲਈ ਉਸ ਸੜਕ ਦੀ ਮੁਰੰਮਤ ਦੀ ਵੀ ਜਿੰਮੇਵਾਰੀ ਸੌਂਪੀ ਗਈ ਹੋਵੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਟਿਆਲਾ ਦਿਹਾਤੀ ਹਲਕੇ ਦੀ ਟੀਮ ਨੇ ਇਹ ਰਿਪੋਰਟ ਦਿੱਤੀ ਸੀ ਕਿ ਕੁਝ ਸਮਾਂ ਪਹਿਲਾਂ ਹਿਆਣਾ ਤੋਂ ਮੰਡੌਰ ਅਜਨੌਦਾ ਸੜਕ ਦੀ ਕੁਝ ਥਾਵਾਂ 'ਤੇ ਹਾਲਤ ਖਰਾਬ ਹੋ ਗਈ ਹੈ, ਜਿਸ ਤਹਿਤ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਅੱਜ ਇਸ ਸੜਕ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਅਜਿਹੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਕਿ ਹੁਣ ਸੜਕਾਂ ਸਮੇਤ ਕਿਸੇ ਵੀ ਵਿਕਾਸ ਕਾਰਜਾਂ ਵਿੱਚ ਕੋਈ ਵੀ ਘਟੀਆ ਮਿਆਰ ਦਾ ਮੈਟੀਰੀਅਲ ਵਰਤਣ ਦੀ ਕੋਈ ਗੁਜਾਇਸ਼ ਨਹੀਂ ਰਹੀ।

ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੇ ਗਏ 'ਮੁੱਖ ਮੰਤਰੀ ਉਡਣ ਦਸਤੇ' 'ਚ 15 ਜ਼ਿਲ੍ਹਿਆਂ ਦੀਆਂ ਸੜਕਾਂ ਚੈਕ ਕਰਨ ਲਈ ਸ਼ਾਮਲ ਮੈਂਬਰ ਲੋਕ ਨਿਰਮਾਣ ਵਿਭਾਗ ਦੇ ਉਸਾਰੀ ਸਰਕਲ ਪਟਿਆਲਾ ਦੇ ਨਿਗਰਾਨ ਇੰਜੀਨੀਅਰ ਮਨਪ੍ਰੀਤ ਸਿੰਘ ਦੂਆ ਨੇ ਦੱਸਿਆ ਕਿ ਉਨ੍ਹਾਂ ਨੇ ਸੜਕ ਦੇ ਤਿੰਨ ਸੈਂਪਲ ਲਏ ਹਨ ਅਤੇ ਇਹ ਗੁਣਵੱਤਾ ਦੀ ਅਗਲੇਰੀ ਜਾਂਚ ਲਈ ਲੈਬਾਰਟਰੀ ਵਿਖੇ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਸਬੰਧਤ ਏਜੰਸੀ ਤੇ ਠੇਕੇਦਾਰ ਨੂੰ ਸਖ਼ਤ ਹਦਾਇਤ ਕਰਕੇ ਸੜਕ ਦੇ ਨਿਰਮਾਣ 'ਚ ਸਮਾਂਬੱਧ ਢੰਗ ਨਾਲ ਲੋੜੀਂਦੇ ਸੁਧਾਰ ਤੇ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ