Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

October 28, 2025 01:34 PM
SehajTimes

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

ਚੰਡੀਗੜ੍ਹ : ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਵਿਖੇ ਇਹ ਸਮਾਗਮ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਵੱਡੇ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ। ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ 'ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਚਾਰ ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਅਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਸਮਾਗਮਾਂ ਵਿੱਚ ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ