Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

October 28, 2025 01:37 PM
SehajTimes

ਚੰਡੀਗੜ੍ਹ : ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।

ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਿਊਰੋ ਦੀਆਂ ਠੋਸ ਅਤੇ ਬਹੁ-ਪੱਖੀ ਪਹਿਲਕਦਮੀਆਂ ਵਿੱਚ ਇਕਜੁੱਟ ਹੋਣ ਲਈ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਅਤੇ ਸਸ਼ਕਤ ਬਣਾਉਣਾ ਹੈ। ਇਹ ਹਫ਼ਤਾ "ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ" ਦੇ ਆਸ਼ੇ ਹੇਠ ਮਨਾਇਆ ਜਾਵੇਗਾ ਜੋ ਨੈਤਿਕ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਪ੍ਰਤੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਜੀਲੈਂਸ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਪਤਾਹ ਦੌਰਾਨ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏ.ਸੀ.ਏ.ਐਲ.) ਦੇ ਵੱਟਸਅਪ ਨੰਬਰ 9501200200 ਦੀ ਪਹੁੰਚ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2022 ਵਿੱਚ ਸ਼ੁਰੂ ਕੀਤੇ ਗਏ ਇਸ ਸਮਰਪਿਤ ਪਲੇਟਫਾਰਮ ਰਾਹੀਂ ਆਮ ਲੋਕ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਮੈਸੇਜ ਭੇਜ ਕੇ ਗੁਪਤ ਰੂਪ ਵਿੱਚ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਜ ਇਸ ਸਪਤਾਹ ਦੀ ਸ਼ੁਰੂਆਤ ਮੌਕੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸਮੂਹਿਕ ਤੌਰ 'ਤੇ ਇਕਜੁੱਟਤਾ ਦੀ ਸਹੁੰ ਚੁੱਕੀ। ਉਨ੍ਹਾਂ ਅੱਗੇ ਦੱਸਿਆ ਕਿ ਵਿਆਪਕ ਜਨਤਕ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਨਤਾ ਨੂੰ ਜਾਗਰੂਕ ਕਰਨ ਲਈ ਮੁੱਖ ਜਨਤਕ ਥਾਵਾਂ 'ਤੇ ਬੈਨਰ ਲਗਾਏ ਜਾਣਗੇ। ਇਨ੍ਹਾਂ ਬੈਨਰਾਂ ਵਿੱਚ ਨਾਮਜ਼ਦ ਵਿਜੀਲੈਂਸ ਅਧਿਕਾਰੀਆਂ ਦੇ ਸੰਪਰਕ ਵੇਰਵੇ ਹੋਣਗੇ ਜੋ ਨਾਗਰਿਕਾਂ ਨੂੰ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਸਿੱਧੇ ਚੈਨਲ ਪ੍ਰਦਾਨ ਕਰਨਗੇ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇੰਨਾਂ ਯਤਨਾਂ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਰੇਂਜ ਅਧਿਕਾਰੀਆਂ ਵੱਲੋਂ ਵਿਦਿਅਕ ਸੰਸਥਾਵਾਂ ਅਤੇ ਹੋਰ ਪ੍ਰਮੁੱਖ ਜਨਤਕ ਥਾਵਾਂ 'ਤੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਵਿੱਚ ਇਕਜੁੱਟਤਾ ਅਤੇ ਨੈਤਿਕਤਾ ਬਾਰੇ ਵਿਚਾਰ ਚਰਚਾ ਕਰਨ ਲਈ ਉੱਘੀਆਂ ਸ਼ਖਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਵਿਜੀਲੈਂਸ ਅਤੇ ਇਮਾਨਦਾਰੀ ਦੇ ਸੰਦੇਸ਼ ਨੂੰ ਫੈਲਾਉਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਵਿਭਾਗੀ ਦਫਤਰਾਂ ਨਾਲ ਤਾਲਮੇਲ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ