Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

'ਯੁੱਧ ਨਸ਼ਿਆਂ ਵਿਰੁੱਧ': 240ਵੇਂ ਦਿਨ, ਪੰਜਾਬ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

October 28, 2025 01:40 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 240ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 280 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 240 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,275 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 14 ਕਿਲੋ ਭੁੱਕੀ, 231 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 51 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 280 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ