Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

October 28, 2025 01:42 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਦੇ ਤਹਿਤ ਮੁਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਏ ਖੁਲਾਸੇ ਦੇ ਆਧਾਰ 'ਤੇ ਅਪਰਾਧ ਵਿੱਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਕਾਰਜ-ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

More in Chandigarh

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ