Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

October 28, 2025 01:45 PM
SehajTimes

ਚੰਡੀਗੜ੍ਹ : ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। ਇਹ ਕਲਾਤਮਕ ਰਚਨਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਗਾਮੀ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਦਰਸਾਇਆ ਗਿਆ ਹੈ।

"ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਕਿਤਾਬ ਵਿੱਚ ਗੁਰੂ ਸਾਹਿਬ ਦੀਆਂ ਯਾਤਰਾਵਾਂ, ਅਧਿਆਤਮਿਕ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨੂੰ ਤਸਵੀਰਾਂ ਦੇ ਰੂਪ ਵਿੱਚ ਦਰਸਾਇਆ ਗਿਆ ਹੈ। ਤਸਵੀਰਾਂ ਅਤੇ ਸੰਖੇਪ ਇਤਿਹਾਸਕ ਜਾਣਕਾਰੀ ਦੇ ਕਲਾਤਮਕ ਮਿਸ਼ਰਣ ਰਾਹੀਂ ਇਹ ਕਿਤਾਬ ਗੁਰੂ ਸਾਹਿਬ ਦੇ ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਂਦੀ ਹੈ। ਲੇਖਕ ਹਰਪ੍ਰੀਤ ਸੰਧੂ ਨੇ ਇਹਨਾਂ ਪਵਿੱਤਰ ਸਥਾਨਾਂ ਦੇ ਸਾਰ ਨੂੰ ਬਹੁਤ ਬਾਰੀਕੀ ਨਾਲ ਚਿੱਤਰਿਆ ਹੈ ਅਤੇ ਸਿੱਖ ਵਿਰਾਸਤ ਤੇ ਇਤਿਹਾਸ ਬਾਰੇ ਜਾਗਰੂਕਤਾ ਪੈਦਾ ਕਰਦਿਆਂ ਪਾਠਕਾਂ ਲਈ ਇੱਕ ਕਲਾਤਮਕ ਯਾਤਰਾ ਤਿਆਰ ਕੀਤੀ ਹੈ। ਨੌਵੇਂ ਸਿੱਖ ਗੁਰੂ ਸਾਹਿਬ ਦੀ ਕੌਮ ਲਈ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਵਜੋਂ ਕਿਤਾਬਾਂ ਦਾ ਇੱਕ ਸੈੱਟ ਹਾਈ ਕੋਰਟ ਦੇ ਜੱਜਾਂ ਦੀ ਲਾਇਬ੍ਰੇਰੀ ਲਈ ਭੇਟ ਕੀਤਾ ਗਿਆ ਹੈ। ਮਾਣਯੋਗ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੇ ਕਿਤਾਬ ਦੀ ਪ੍ਰਸ਼ੰਸਾ ਕਰਦਿਆਂ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਯਾਤਰਾ ਨੂੰ ਕਲਾਤਮਕ ਰੂਪ ਵਿੱਚ ਪ੍ਰਗਟ ਕਰਨ ਲਈ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬ ਬਹਾਦਰੀ ਅਤੇ ਸੱਚਾਈ ਦੇ ਚਾਨਣ ਮੁਨਾਰੇ ਨੌਵੇਂ ਸਿੱਖ ਗੁਰੂ ਸਾਹਿਬ ਦੀ ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਦੁਨੀਆਂ ਭਰ ਦੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ। ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਪਹਿਲਕਦਮੀ ਦੀ ਵਿਦਿਅਕ ਅਤੇ ਸੱਭਿਆਚਾਰਕ ਮੁੱਲ ਪੱਖੋਂ ਸ਼ਲਾਘਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੀਆਂ ਕਲਾਤਮਕ ਰਚਨਾਵਾਂ ਵੱਖ-ਵੱਖ ਭਾਈਚਾਰਿਆਂ ਨੂੰ ਭਾਰਤ ਦੀ ਅਧਿਆਤਮਿਕ ਅਤੇ ਨੈਤਿਕ ਧਾਰਮਿਕ ਵਿਰਾਸਤ ਨਾਲ ਜੋੜਨ ਦਾ ਇੱਕ ਜ਼ਰੀਆ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ