Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

October 28, 2025 01:49 PM
SehajTimes

ਚੰਡੀਗੜ੍ਹ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਮੇਤ ਇਹਨਾਂ ਯਾਦਗਾਰੀ ਸਮਾਰੋਹਾਂ ਦੇ ਮੁੱਖ ਪਹਿਲੂਆਂ ਬਾਰੇ ਵੀ ਦੱਸਿਆ।

ਸ. ਬੈਂਸ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।

ਯਾਦਗਾਰੀ ਪ੍ਰੋਗਰਾਮਾਂ ਦੀ ਲੜੀ ਬਾਰੇ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਜੁੜੇ ਵੱਖ-ਵੱਖ ਪਵਿੱਤਰ ਅਸਥਾਨਾਂ ‘ਤੇ ਕਰਵਾਏ ਜਾ ਰਹੇ ਹਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ