ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐੱਸ.ਏ.ਐੱਸ. ਨਗਰ ਦੀ ਕੁਸ਼ਤੀ ਟੀਮ ਨੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਵੱਲੋਂ ਆਯੋਜਿਤ ਇੰਟਰ ਕਾਲਜ ਟੂਰਨਾਮੈਂਟ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀ ਮਨਵੀਰ ਸਿੰਘ ਨੇ 65 ਕਿਲੋ ਭਾਰ ਸ਼੍ਰੇਣੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਹਾਸਿਲ ਕੀਤਾ ਹੈ। ਮਨਵੀਰ ਸਿੰਘ ਦੀ ਚੋਣ ਹੁਣ ਆਲ ਇੰਡੀਆ ਇੰਟਰ ਯੂਨੀਵਰਸਿਟੀ ਕੈਂਪ ਲਈ ਹੋਈ ਹੈ, ਜੋ ਕਾਲਜ ਅਤੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ।
ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋਫੈਸਰ ਪ੍ਰੋ. ਜਸਪ੍ਰੀਤ ਬੈਂਸ ਅਤੇ ਪ੍ਰੋ. ਹਰਸ਼ ਨੇ ਵਿਦਿਆਰਥੀ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਵਿਭਾਗ ਦੇ ਮੁਖੀ ਪ੍ਰੋ. ਸਿਮਰਪ੍ਰੀਤ ਅਤੇ ਪ੍ਰੋ. ਜਗਤਾਰ ਸਿੰਘ ਚਿੱਲਾ ਵੱਲੋਂ ਵੀ ਮਨਵੀਰ ਸਿੰਘ ਦੀ ਹੌਸਲਾ ਅਫਜ਼ਾਈ ਕੀਤੀ ਗਈ।