Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

October 28, 2025 04:27 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ।

ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮੁਸਕਾਨ ਠਾਕੁਰ ਨੇ ਵਿੱਤ ਮੰਤਰੀ ਅੱਗੇ ਆਪਣਾ ਪੱਖ ਪੇਸ਼ ਕੀਤਾ। ਯੂਨੀਅਨ ਵੱਲੋਂ ਪੇਸ਼ ਮੰਗਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਦੇ ਅੰਦਰ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਚੱਲ ਰਹੀ ਹੈ ਅਤੇ ਜਲਦੀ ਹੀ ਉਹ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਲੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ। ਇਹ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈ, ਜਿਸ ਦੌਰਾਨ ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਚਿੰਤਾਵਾਂ ਸੁਣਨ ਅਤੇ ਜਲਦੀ ਕਾਰਵਾਈ ਕਰਨ ਦੀ ਇੱਛਾ ਲਈ ਧੰਨਵਾਦ ਪ੍ਰਗਟ ਕੀਤਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ