Wednesday, December 17, 2025

Chandigarh

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

October 28, 2025 06:02 PM
SehajTimes

ਗ੍ਰਿਫ਼ਤਾਰ ਮੁਲਜ਼ਮ ਸਥਾਨਕ ਤਸਕਰ ਨੂੰ ਸਪਲਾਈ ਕਰਨ ਜਾ ਰਿਹਾ ਸੀ ਖੇਪ: ਏਆਈਜੀ ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਸ਼ੱਕੀ ਗੁਰਪ੍ਰੀਤ ਉਰਫ਼ ਗੋਰਾ ਨੂੰ ਲਿੰਕ ਰੋਡ ਬਸਤੀ ਖੁਸ਼ਹਾਲ ਸਿੰਘ ਵਾਲਾ, ਪਿੰਡ ਹਸਨ ਧੂਤ, ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ। ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਸਥਾਨਕ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਤਸਕਰ ਦੀ ਪਛਾਣ ਅਤੇ ਪਾਕਿ ਅਧਾਰਤ ਤਸਕਰ ਦੀ ਭੂਮਿਕਾ ਸਮੇਤ ਇਸਦੇ ਵਿਆਪਕ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 17, ਮਿਤੀ 28-10-2025 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ