Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਂਗਰਸੀਆਂ ਵੱਲੋਂ ਲਗਾਏ 'ਪੰਜਾਬ ਦੇ ਕੈਪਟਨ' ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ ਹਨ-ਹਰਪਾਲ ਚੀਮਾ

June 11, 2021 05:28 PM
SehajTimes

ਚੰਡੀਗੜ੍ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਧ ਹੋ ਚੁੱਕਾ ਹੈ ਕਿ ਕਾਂਗਰਸ ਭ੍ਰਿਸ਼ਟਾਚਾਰੀਆਂ ਤੇ ਘੋਟਾਲਿਆਂ ਦੀ ਪਾਰਟੀ ਹੈ ਕਿਉਂਕਿ ਪਹਿਲਾਂ  ਤਾਂ ਕੇਵਲ ਵਿਰੋਧੀ ਹੀ ਕਹਿੰਦੇ  ਸਨ, ਪਰ ਹੁੱਣ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ ਹੀ ਮੰਨ ਰਹੇ ਹਨ ਕਿ ਕਾਂਗਰਸ ਦੇ ਵਜ਼ੀਰ ਚੋਰ ਤੇ ਰਾਜਾ ਨਿਕੰਮਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਥਾਂ ਥਾਂ ਲੱਗੇ 'ਪੰਜਾਬ ਦੇ ਕੈਪਟਨ' ਦੇ ਲੱਗੇ ਬੋਰਡਾਂ ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ ਹਨ।
ਸੁੱਕਰਵਾਰ ਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਨੇ ਪੰਜਾਬ ਦੀ ਸੱਤਾ 'ਤੇ ਕਾਬਜ ਹੋ ਕੇ ਪੰਜਾਬ ਦੇ ਖਜਾਨੇ, ਕੁਦਰਤੀ ਸਾਧਨਾਂ ਅਤੇ ਪੰਜਾਬਵਾਸੀਆਂ ਨੂੰ ਲੁੱਟਿਆਂ ਤੇ ਕੁੱਟਿਆ ਹੈ। ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਕੀਤੇ ਘੁਟਾਲਿਆਂ ਦੀ ਸੂਚੀਆਂ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਣਾਈਆਂ ਅਤੇ ਕਾਂਗਰਸ ਹਾਈਕਮਾਂਡ ਅੱਗੇ ਪੇਸ ਕੀਤੀਆਂ, ਪਰ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਕੇ ਅਮਰਿੰਦਰ ਸਿੰਘ ਨੇ ਚੋਰ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਖਲਿਾਫ ਕੋਈ ਕਾਰਵਾਈ ਨਹੀਂ ਕੀਤੀ।  ਚੀਮਾ ਨੇ ਦੋਸ ਲਾਇਆ ਕਿ ਅਮਰਿੰਦਰ ਸਿੰਘ ਸਿਰਫ਼ ਕੁਰਸੀ ਬਚਾਉਣ ਲਈ ਚੋਰ ਮੰਤਰੀਆਂ, ਵਿਧਾਇਕਾਂ ਦੀ ਸੂਚੀ ਤਿਆਰ ਕਰ ਸਕਦਾ ਹੈ, ਕਾਰਵਾਈ ਨਹੀਂ ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਾਬਿਤ ਹੋ ਚੁਕਿਆ ਕਿ ਅਮਰਿੰਦਰ ਸਿੰਘ ਘੋਟਾਲਿਆਂ ਦਾ ਹੀ ਕੈਪਟਨ ਹੈ। ਕਾਂਗਰਸ ਦੇ ਚੋਰ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਸੂਚੀਆਂ ਹੀ ਅਮਰਿੰਦਰ ਸਿੰਘ ਦਾ ਕਬੂਲਨਾਮਾ ਹੈ ਕਿ ਉਹ ਮਾਫੀਆ ਤੇ ਭ੍ਰਿਸ਼ਟਾਚਾਰੀਆਂ ਦੀ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਤਾਂ ਸਿਰਫ ਤੇ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਨਾ ਤਾਂ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦਾ ਕੋਈ ਦਰਦ ਅਤੇ ਨਾ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦੀ ਕੋਈ ਚਿੰਤਾ ਹੈ। ਅੱਜ ਵੀ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਨਸਾ ਮਾਫੀਆ ਅਤੇ ਵੈਕਸੀਨ ਮਾਫੀਆ ਵੱਲੋਂ ਸੂਬੇ ਦੇ ਲੋਕਾਂ ਨੂੰ ਲੁਟਿਆ ਜਾ ਰਿਹਾ ਹੈ।
ਚੀਮਾ ਨੇ ਦੋਸ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਖਜਾਨੇ ਨੂੰ ਲੁੱਟ ਕੇ ਕਾਂਗਰਸ ਹਾਈਕਮਾਂਡ ਦੀ ਤਿਜੌਰੀ ਭਰ ਰਹੀ ਹੈ। ਪੰਜਾਬ ਦੇ ਲੋਕਾਂ ਵੱਲੋਂ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਦੇ ਭ੍ਰਿਸਟਾਚਾਰ ਵਿਰੁੱਧ ਰੋਸ ਪ੍ਰਗਟਾਉਣ ਦੇ ਬਾਵਜੂਦ ਵੀ ਕਾਂਗਰਸ ਹਾਈਕਮਾਂਡ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਹਾਈਕਮਾਂਡ ਨੂੰ ਭ੍ਰਿਸਟਾਚਾਰੀਆਂ ਦੀਆਂ ਸੂਚੀ ਦੇਣ ਦੇ ਬਾਵਜੂਦ ਕਾਂਗਰਸ ਦੀ ਰਾਸਟਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਆਪ ਹੀ ਮਾਫੀਆ ਚਲਾ ਰਹੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਬਚਾ ਰਹੀ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ