ਸੰਦੌੜ : ਮਾਲੇਰਕੋਟਲਾ-ਬਰਨਾਲਾ ਜ਼ੋਨ ਦੇ ਖੇਤਰੀ ਯੁਵਕ ਮੇਲੇ ਵਿੱਚ ਪਹਿਲਾਂ ਦੀ ਤਰ੍ਹਾਂ ਚੰਗੀ ਕਾਰਗੁਜ਼ਾਰੀ ਦਿਖਾਈ। ਕਾਲਜ ਦੇ ਵਿਦਿਆਰਥੀਆਂ ਨੇ ਪਿਛਲੇ ਲੰਬੇ ਸਮੇਂ ਤੋਂ ਸਕਿੱਟ ਵਿੱਚੋਂ ਪਹਿਲੀ ਜਾਂ ਦੂਜੀ ਸਥਾਨ ਦੀ ਤਰ੍ਹਾਂ ਇਸ ਵਾਰ ਵੀ ਸਕਿੱਟ ਵਿੱਚੋਂ ਦੂਜਾ ਸਥਾਨ ਹਾਸਿਲ ਕਰਕੇ ਸੰਸਥਾ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਹੀ ਨਹੀਂ ਇਸਤੋਂ ਇਲਾਵਾ ਪਹਿਰਾਵਾ ਪ੍ਰਦਰਸ਼ਨੀ ਵਿੱਚੋਂ ਨਵਨੀਤ ਕੌਰ ਨੇ ਪਹਿਲਾ ਸਥਾਨ, ਪਰਾਂਦੇ ਵਿੱਚੋਂ ਹਰਪ੍ਰੀਤ ਕੌਰ ਨੇ ਦੂਜਾ ਅਤੇ ਕਢਾਈ ਵਿੱਚ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਵਿਦਿਆਰਥੀਆਂ ਨੇ ਯੁਵਕ ਮੁਕਾਬਲਿਆਂ ਵਿੱਚ ਹੋਈਆਂ ਵੱਖ ਵੱਖ ਵੰਨਗੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਦੇ ਲਿਆ ਅਤੇ ਉਹਨਾਂ ਦੀ ਮਿਹਨਤ ਦੇ ਨਤੀਜੇ ਵਜੋਂ ਇਹ ਸਥਾਨ ਪ੍ਰਾਪਤ ਹੋਏ। ਇਸ ਮੌਕੇ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਭਵਿੱਖ ਵਿੱਚ ਹੋਣ ਵਾਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੂਥ ਫੈਸਟੀਵਲ ਵਿੱਚ ਵੀ ਚੰਗੀ ਕਾਰਗੁਜ਼ਾਰੀ ਦੀ ਕਾਮਨਾ ਕੀਤੀ। ਕਾਲਜ ਪ੍ਰਿੰਸੀਪਲ ਡਾ ਬਚਿੱਤਰ ਸਿੰਘ ਨੇ ਸਟਾਫ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੇ ਸਟਾਫ਼ ਵੱਲੋਂ ਉਚੇਚੇ ਤੌਰ ਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।