Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

October 29, 2025 03:10 PM
SehajTimes

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ। ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ ਤਿੰਨ ਟੈਂਟ ਸਿਟੀ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 10 ਤੋਂ 12 ਹਜਾਰ ਸੰਗਤਾਂ ਦੇ ਠਹਿਰਨ ਦਾ ਇੰਤਜ਼ਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਥੀਆਂ ਗਈਆਂ ਥਾਵਾਂ 'ਤੇ ਟੈਂਟ ਸਿਟੀ ਬਣਾਉਣ ਦਾ ਕਾਰਜ ਆਰੰਭ ਹੋ ਚੁੱਕਾ ਹੈ ਜੋ ਕਿ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਹੋ ਜਾਵੇਗਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਸਬੰਧੀ ਸਾਰਾ ਕੰਮ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਲੋੜ ਅਨੁਸਾਰ ਵਾਧੂ ਸਟਾਫ ਦੀ ਤੈਨਾਤੀ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਕਾਰਜਾਂ ਸਬੰਧੀ ਵਿਸਥਾਰ-ਪੂਰਵਕ ਸਮੀਖਿਆ ਮੀਟਿੰਗਾਂ ਲਈ ਸਮਾਂ-ਸਾਰਣੀ ਤੈਅ ਕੀਤੀ ਜਾਵੇ ਅਤੇ ਜੇਕਰ ਕੋਈ ਔਕੜ ਪੇਸ਼ ਆਉਂਦੀ ਹੈ ਤਾਂ ਉਹ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਤੁਰੰਤ ਲਿਆਂਦਾ ਜਾਵੇ।

ਸ. ਈ.ਟੀ.ਓ. ਨੇ ਇਸ ਮੌਕੇ 350 ਸਾਲਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਵੱਖ-ਵੱਖ ਸਥਾਨਾਂ ਤੋਂ ਆ ਰਹੇ ਨਗਰ ਕੀਰਤਨਾਂ ਦੇ ਰੂਟਾਂ ਵਾਲੇ ਮਾਰਗਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਜਾਵੇ ਅਤੇ ਇਨ੍ਹਾਂ ਮਾਰਗਾਂ ਉੱਪਰ ਚੱਲ ਰਹੇ ਮੁਰੰਮਤ ਦੇ ਕਾਰਜਾਂ ਨੂੰ ਵੀ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ।
ਇਸ ਮੌਕੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਣਜੀਤ ਕੌਰ, ਇੰਜੀਨੀਅਰ ਇਨ ਚੀਫ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਵਿਜੈ ਚੋਪੜਾ, ਸ਼੍ਰੀ ਅਨਿਲ ਗੁਪਤਾ, ਸ੍ਰੀ ਰਮਤੇਸ਼ ਬੈਂਸ, ਸ੍ਰੀ ਅਰਸ਼ਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ