Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

October 29, 2025 03:25 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਗਰਤਲਾ ਵਿਖੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨਾਲ ਮੁਲਾਕਾਤ ਕਰਕੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਡਾ. ਰਵਜੋਤ ਸਿੰਘ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਮੇਤ ਇਨ੍ਹਾਂ ਯਾਦਗਾਰੀ ਸਮਾਰੋਹਾਂ ਦੇ ਮੁੱਖ ਪਹਿਲੂਆਂ ਬਾਰੇ ਵੀ ਚਾਨਣਾ ਪਾਇਆ। ਉਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸਹਾਦਤ ਸਿਰਫ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜਾਦੀ, ਸਹਿਣਸੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।

ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਤ੍ਰਿਪੁਰਾ ਨੂੰ ਦੱਸਿਆ ਕਿ ਇੱਕ ਪੂਰੇ ਮਹੀਨੇ ਦੌਰਾਨ ਹੋਣ ਵਾਲੇ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਵਿਦੇਸ਼ੀ ਰਾਜਦੂਤਾਂ ਨੂੰ ਵੀ ਸ਼ਮੂਲੀਅਤ ਲਈ ਸੱਦਾ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਮਾਨਿਕ ਸਾਹਾ ਨੇ ਸੱਦੇ ਨੂੰ ਸਵੀਕਾਰ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ