Tuesday, December 16, 2025

Chandigarh

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

October 29, 2025 05:35 PM
SehajTimes

ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ, ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਪੂਰਾ ਮੁੱਲ ਮਿਲ ਸਕੇ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ