Tuesday, December 16, 2025

Chandigarh

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

October 29, 2025 08:46 PM
SehajTimes

ਗਾਂਧੀਨਗਰ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗਾਂਧੀਨਗਰ ਵਿਖੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ। ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਅਤੇ ਇਸਦੇ ਲੋਕਾਂ 'ਤੇ ਦੀ ਸਦੀਵੀਂ ਮਿਹਰ ਬਣਾਈ ਰੱਖਣ ਅਤੇ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਅਕਸ਼ਰਧਾਮ ਦੇ ਬ੍ਰਹਮ ਆਭਾ ਵਿੱਚ ਅਸੀਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਅਰਦਾਸ ਕਰਦਿਆਂ ਪਰਮਾਤਮਾ ਤੋਂ ਸੁੱਖ-ਸ਼ਾਂਤੀ ਭਰੇ, ਖੁਸ਼ਹਾਲ ਰਾਜ ਦੀ ਸਿਰਜਣਾ ਲਈ ਸਾਡੇ ਯਤਨਾਂ ਨੂੰ ਹੋਰ ਬਲ ਦੇਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਰੇ ਮੱਤਾਂ ਲਈ ਸਤਿਕਾਰ ਅਤੇ ਏਕਤਾ ਦੀ ਡੂੰਘੀ ਭਾਵਨਾ ਦੇ ਨਾਲ ਸਾਡੇ ਮਹਾਨ ਰਾਸ਼ਟਰ ਨੂੰ ਇੱਕ ਧਾਗੇ ਵਿੱਚ ਪਰੋ ਕੇ ਰੱਖਦਾ ਹੈ।

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ