Tuesday, December 16, 2025

Chandigarh

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

October 29, 2025 08:52 PM
SehajTimes

ਚੰਡੀਗੜ੍ਹ : ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਨੂੰ ਇੱਕ ਜੀਵੰਤ, ਸਿਹਤਮੰਦ ਅਤੇ ਭਵਿੱਖ ਲਈ ਤਿਆਰ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਲਾਨਾ 2300 ਕਰੋੜ ਰੁਪਏ ਦੇ ਟਰਨਓਵਰ ਵਾਲੀ ਕੰਪਨੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਕੰਪਨੀ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਵਿੱਚ ਇੱਕ ਨਵੀਂ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟ (ਏ.ਪੀ.ਆਈ.) ਨਿਰਮਾਣ ਸਹੂਲਤ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਇਸ ਸਹੂਲਤ ਨਾਲ 2,000 ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਾਤਾਵਰਣ ਸਬੰਧੀ ਪ੍ਰਵਾਨਗੀ ਮਿਲ ਗਈ ਹੈ ਅਤੇ ਸਹੂਲਤ ਸਥਾਪਤ ਕਰਨ ਲਈ ਜ਼ਮੀਨ ਕੰਪਨੀ ਦੇ ਕਬਜ਼ੇ ਅਧੀਨ ਹੈ। ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਭਾਰਤ ਦੇ ਮੋਹਰੀ ਐਕਟਿਵ ਫਾਰਮਾਸਿਊਟੀਕਲ ਇੰਗ੍ਰੇਡੀਐਂਟਸ (ਏ.ਪੀ.ਆਈ.) ਅਤੇ ਵਿਸ਼ੇਸ਼ ਰਸਾਇਣ ਨਿਰਮਾਤਾਵਾਂ ਵਿੱਚੋਂ ਇੱਕ ਹੈ। ਇਹ ਕੰਪਨੀ ਦਰਦ, ਬੁਖਾਰ ਅਤੇ ਸੋਜ ਦੇ ਇਲਾਜ ਲਈ ਵਿਆਪਕ ਤੌਰ 'ਤੇ ਵਰਤੀ ਜਾਂਦੀ ਨਾਲ-ਸਟੀਰੌਇਡਲ ਐਂਟੀ-ਇਨਫਲੇਮੇਟਰੀ ਡਰੱਗ (ਐਨ.ਐਸ.ਏ.ਆਈ.ਡੀ.) ਆਈਬਿਊਪ੍ਰੋਫੇਨ ਬਣਾਉਣ ਵਾਲੀ ਦੁਨੀਆ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਵੀ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਪਨੀ ਦੀ ਨਿਰਮਾਣ ਯੂਨਿਟ ਪਹਿਲਾਂ ਹੀ ਫਤਿਹਗੜ੍ਹ ਛੰਨਾ, ਬਰਨਾਲਾ ਵਿਖੇ ਕਾਰਜਸ਼ੀਲ ਹੈ। ਜ਼ਿਕਰਯੋਗ ਹੈ ਕਿ ਨਵੀਂ ਯੂਨਿਟ ਦੀ ਸਥਾਪਨਾ ਨਾਲ ਪੰਜਾਬ ਵਿੱਚ ਇਸ ਕੰਪਨੀ ਦਾ ਨਿਵੇਸ਼ 2533 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ ਅਤੇ ਕੰਪਨੀ ਦੀਆਂ ਯੂਨਿਟਾਂ ਵਿੱਚ ਕੁੱਲ 3100 ਲੋਕ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਡਬਰ, ਬਰਨਾਲਾ ਵਿਖੇ ਪ੍ਰਸਤਾਵਿਤ 1,400 ਕਰੋੜ ਰੁਪਏ ਦਾ ਗ੍ਰੀਨਫੀਲਡ ਪ੍ਰੋਜੈਕਟ ਆਈ.ਓ.ਐਲ. ਦੀ ਏ.ਪੀ.ਆਈ. ਉਤਪਾਦਨ ਸਮਰੱਥਾ ਵਿੱਚ ਵਾਧਾ ਕਰਨ ਵਾਲਾ ਇੱਕ ਵੱਡਾ ਕਦਮ ਹੈ ਅਤੇ ਫਾਰਮਾਸਿਊਟੀਕਲ ਅਤੇ ਰਸਾਇਣਕ ਉਦਯੋਗਾਂ ਲਈ ਇੱਕ ਉੱਭਰ ਰਹੇ ਹੱਬ ਵਜੋਂ ਪੰਜਾਬ ਦੇ ਰੁਤਬੇ ਨੂੰ ਮਜ਼ਬੂਤ ਕਰੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਕੁੱਲ 1.30 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ 5 ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ।

ਇਸ ਮੌਕੇ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰਿੰਦਰ ਗੁਪਤਾ ਅਤੇ ਨਿਵੇਸ਼ ਪ੍ਰੋਤਸਾਹਨ ਦੇ ਸੀ.ਈ.ਓ. ਅਮਿਤ ਢਾਕਾ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ