Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

October 30, 2025 08:01 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਸਦਾ ਤੋਂ ਉਦੇਸ਼ ਔਰਤਾਂ ਨੂੰ ਸਿਰਫ਼ ਸਹਾਇਤਾ ਨਹੀਂ, ਸਸ਼ਕਤੀਕਰਨ ਦੇ ਮੌਕੇ ਦੇਣਾ ਹੈ। ਸਰਕਾਰ ਚਾਹੁੰਦੀ ਹੈ ਕਿ ਹਰ ਔਰਤ ਆਤਮਨਿਰਭਰ ਬਣੇ ਅਤੇ ਆਪਣੀ ਜ਼ਿੰਦਗੀ ਆਦਰ ਅਤੇ ਗੌਰਵ ਨਾਲ ਬਤੀਤ ਕਰ ਸਕੇ। ਇਹੀ ਕਾਰਨ ਹੈ ਕਿ ਰਾਜ ਸਰਕਾਰ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਲਗਾਤਾਰ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ਉੱਤੇ ਧਿਆਨ ਦੇ ਰਹੀ ਹੈ।

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਭਲਾਈ ਲਈ ₹1170 ਕਰੋੜ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸ ਸਕੀਮ ਦਾ ਫ਼ਾਇਦਾ ਪਹੁੰਚ ਸਕੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ