Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

October 30, 2025 08:40 PM
SehajTimes

ਯੂਨੀਅਨ ਮੈਂਬਰਾਂ ਨੂੰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵੀ ਕੀਤਾ ਪ੍ਰੇਰਿਤ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਜਥੇਬੰਦੀਆਂ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਸਮਰਪਣ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਸਿੱਖਿਆ ਸਕੱਤਰ ਅਨਿੰਦਿਤਾ ਮਿਤਰਾ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਦਾ ਹੱਲ ਜਾਂ ਤਾਂ ਅੰਤਿਮ ਪੜਾਅ 'ਤੇ ਹੈ ਜਾਂ ਇੰਨ੍ਹਾਂ 'ਤੇ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਵੱਲੋਂ ਉਠਾਈਆਂ ਗਈਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ, ਵਿੱਤ ਮੰਤਰੀ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਨਾਲ ਜੁੜੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਵਿੱਤ ਵਿਭਾਗ ਨਾਲ ਸਾਂਝਾ ਕਰੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਜ਼ਰੂਰੀ ਕਾਰਵਾਈ ਬਾਰੇ ਫੈਸਲਾ ਲਿਆ ਜਾ ਸਕੇ। ਇੱਕ ਵੱਖਰੀ ਮੀਟਿੰਗ ਵਿੱਚ, ਵਿੱਤ ਮੰਤਰੀ ਚੀਮਾ ਨੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵੀ ਇੱਕ ਸਾਰਥਕ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਇਨ੍ਹਾਂ ਮੀਟਿੰਗਾਂ ਦੌਰਾਨ ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਵਿਸ਼ੇਸ਼ ਸਕੱਤਰ (ਵਿੱਤ) ਅਜੈ ਅਰੋੜਾ ਨੇ ਵਿੱਤ ਮੰਤਰੀ ਨੂੰ ਜਥੇਬੰਦੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਦੀ ਆਪਣੇ ਸਬੰਧਤ ਵਿਭਾਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਸਪੈਸ਼ਲ ਕਾਡਰ ਅਧਿਆਪਕ ਫਰੰਟ ਤੋਂ ਵੀਰਪਾਲ ਕੌਰ ਸਿਧਾਣਾ, ਮਨਪ੍ਰੀਤ ਸਿੰਘ ਮੋਗਾ, ਪਰਮਜੀਤ ਕੌਰ ਪੱਖੋਵਾਲ; ਕੰਪਿਊਟਰ ਅਧਿਆਪਕ ਯੂਨੀਅਨ ਤੋਂ ਗੁਰਵਿੰਦਰ ਸਿੰਘ, ਰਾਖੀ ਮਨਨ, ਹਰਪ੍ਰੀਤ ਸਿੰਘ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਨੀ ਸਿੰਗਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ; ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਤੋਂ ਜਸਵੰਤ ਘੁਬਾਇਆ, ਹਰਦੀਪ ਸਿੰਘ, ਸੰਦੀਪ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਤੋਂ ਸੁਨੀਲ ਕੁਮਾਰ, ਸਲਵਿੰਦਰ ਸਿੰਘ, ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ, ਸੋਹਨ ਸਿੰਘ ਅਤੇ ਗੁਰਮੁੱਖ ਸਿੰਘ, ਅਤੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਪ੍ਰਦੀਪ ਸਿੰਘ ਨੇ ਆਪਣੇ ਮੁੱਦੇ ਉਠਾਏ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ