Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

October 30, 2025 08:45 PM
SehajTimes

ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਬਿੱਲਾ ਮੰਗਾ ਦੇ ਕਰੀਬੀ ਸਾਥੀ ਸ਼ੇਰਪ੍ਰੀਤ ਸਿੰਘ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ। ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਵਿਦੇਸ਼ ਅਧਾਰਤ ਨਾਮੀ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮੰਗਾ, ਜੋ ਆਪਣੇ ਕਾਰਕੁਨਾਂ ਪਰਮਜੀਤ ਸਿੰਘ ਉਰਫ ਪੰਮਾ ਅਤੇ ਹਰਮੀਤ ਸਿੰਘ ਉਰਫ ਮੀਤੂ ਰਾਹੀਂ ਸੂਬੇ ਵਿੱਚ ਗੈਂਗ ਚਲਾ ਰਿਹਾ ਸੀ, ਬਾਰੇ ਖਾਸ ਜਾਣਕਾਰੀ ਮਿਲੀ ਸੀ। ਇਸ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਉਹਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਕਿ ਸਰਹੱਦ ਪਾਰੋਂ ਪਿੰਡ ਭਿੰਡੀ ਔਲਖ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਪਹੁੰਚਾਈ ਗਈ ਸੀ ਅਤੇ ਉਹਨਾਂ ਵੱਲੋਂ ਇਸਨੂੰ ਅੱਗੇ ਸ਼ੇਰਪ੍ਰੀਤ ਦੇ ਸਾਥੀ ਦਵਿੰਦਰ ਸਿੰਘ ਤੱਕ ਪਹੁੰਚਾਉਣ ਜਾਣਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦਿਹਾਤੀ ਦੇ ਚੋਗਾਵਾਂ ਵਿਖੇ ਗੁਰਦੁਆਰਾ ਬਾਬਾ ਮੋਹਰੀ ਜੀ ਨੇੜੇ ਉਕਤ ਮੁਲਜ਼ਮਾਂ ਨੂੰ ਘੇਰਾ ਪਾ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਸ਼ੇਰਪ੍ਰੀਤ ਸਿੰਘ ਉਰਫ ਗੁਲਾਬਾ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਗੈਰ-ਕਾਨੂੰਨੀ ਹਥਿਆਰ ਰੱਖਣ, ਚੋਰੀ, ਲੁੱਟ-ਖਸੁੱਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਸਬੰਧੀ ਸੱਤ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 65 ਮਿਤੀ 30-10-2025 ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ