Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

October 31, 2025 10:15 PM
SehajTimes

ਹੋਰ ਜਾਂਚ ਜਾਰੀ ਹੈ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ : ਸੀਪੀ ਅ੍ਰੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦੇ ਸੱਤ ਕਾਰਕੁੰਨਾਂ,ਜਿਨਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ,ਨੂੰ 15 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸੀਮਾ (30) ,ਅਮਨਦੀਪ ਸਿੰਘ ਉਰਫ਼ ਬੌਬੀ (23) ਦੋਵੇਂ ਵਾਸੀ ਫਕੀਰ ਸਿੰਘ ਕਲੋਨੀ ,ਅੰਮ੍ਰਿਤਸਰ, ਬਲਵਿੰਦਰ ਸਿੰਘ ਉਰਫ਼ ਕਾਕਾ (26), ਗੁਰਦੇਵ ਸਿੰਘ (40), ਕਰਨਪ੍ਰੀਤ ਸਿੰਘ (19) ਅਤੇ ਹਰਮਨ ਸਿੰਘ (19) ਸਾਰੇ ਵਾਸੀ ਪਿੰਡ ਕੱਕੜ (ਅੰਮ੍ਰਿਤਸਰ ਦਿਹਾਤੀ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਦੋਸ਼ੀਆਂ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9 ਐਮਐਮ ਗਲੋਕ ਪਿਸਤੌਲਾਂ ਅਤੇ ਛੇ .30 ਬੋਰ ਪਿਸਤੌਲਾਂ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਇੱਕ ਪਾਕਿਸਤਾਨੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਪ੍ਰਾਪਤੀ ਅਤੇ ਸਪਲਾਈ ਵਿੱਚ ਸਰਗਰਮੀ ਨਾਲ ਸ਼ਾਮਲ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇੱਕ ਨਾਬਾਲਗ, ਜੋ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਦਾ ਵਾਸੀ ਹੋਣ ਕਰਕੇ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਪੰਜਾਬ ਵਿੱਚੇ ਅੱਗੇ ਡਿਲੀਵਰ ਕਰਦਾ ਸੀ, ਨੂੰ ਪਹਿਲਾਂ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਉਕਤ ਨਾਬਾਲਗ ਦੀ ਪੁੱਛਗਿੱਛ ਦੇ ਆਧਾਰ `ਤੇ, ਸ਼ਮਸ਼ੇਰ ਸਿੰਘ ਅਤੇ ਅਮਨਦੀਪ ਸਿੰਘ ਨੂੰ ਇੱਕ ਗਲੋਕ ਸਮੇਤ ਤਿੰਨ ਪਿਸਤੌਲਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੁਲਜ਼ਮ ਉਕਤ ਨਾਬਾਲਗ ਦੋਸ਼ੀ ਨੂੰ ਹਥਿਆਰਾਂ ਦੀ ਡਿਲੀਵਰੀ ਵਿੱਚ ਸਹਾਇਤਾ ਕਰਦੇ ਸਨ। ਤਕਨੀਕੀ ਅਤੇ ਫੋਰੈਂਸਿਕ ਸੁਰਾਗਾਂ ਤੇ ਕਾਰਵਾਈ ਕਰਦਿਆਂ ਦੋਸ਼ੀ ਬਲਵਿੰਦਰ ਸਿੰਘ ਨੂੰ ਦੋ ਗਲੌਕ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਸੀ.ਪੀ. ਨੇ ਕਿਹਾ ਕਿ ਨਾਬਾਲਗ ਦੇ ਮੋਬਾਈਲ ਫੋਨ ਦੀ ਤਕਨੀਕੀ ਪੜਤਾਲ ਦੌਰਾਨ, ਗੁਰਦੇਵ ਸਿੰਘ ਦੀ ਭੂਮਿਕਾ ਵੀ ਸਾਹਮਣੇ ਆਈ ਅਤੇ ਇਹ ਪਤਾ ਲੱਗਾ ਕਿ ਦੋਵੇਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇੱਕ ਸਾਂਝੇ ਪਾਕਿਸਤਾਨੀ ਹੈਂਡਲਰ ਨਾਲ ਜੁੜੇ ਹੋਏ ਸਨ। ਹੈਂਡਲਰ ਦੇ ਨਿਰਦੇਸ਼ਾਂ `ਤੇ, ਉਨ੍ਹਾਂ ਨੇ ਆਪਣੇ ਸਥਾਨਕ ਸਾਥੀਆਂ ਦੀ ਸਹਾਇਤਾ ਨਾਲ ਹਥਿਆਰ ਡਿਲੀਵਰ ਕੀਤੇ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ, ਇਸ ਨੋਡ ਦੇ ਮੁੱਖ ਕਾਰਕੁੰਨ ਗੁਰਦੇਵ ਸਿੰਘ ਨੂੰ ਕਰਨਪ੍ਰੀਤ ਸਿੰਘ ਅਤੇ ਹਰਮਨ ਸਿੰਘ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਅਤੇ ਗੁਰਦੇਵ ਦੇ ਕਬਜ਼ੇ ਵਿੱਚੋਂ ਕੁੱਲ ਛੇ ਗਲੌਕ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ ਕਿਉਂਕਿ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਦੋ ਵੱਖ-ਵੱਖ ਮਾਮਲੇ ਐਫਆਈਆਰ ਨੰਬਰ 224 ਮਿਤੀ 23.10.2025 ਅਤੇ ਐਫਆਈਆਰ ਨੰਬਰ 228 ਮਿਤੀ 28.10.2025 ਤਹਿਤ ਕੇਸ ਦਰਜ ਕੀਤੇ ਗਏ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼