Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

October 31, 2025 10:30 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ।

ਲਗਭਗ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਢੁਕਵੇਂ ਹੱਲ ਲੱਭਣ ਲਈ ਉਪਰਾਲੇ ਕੀਤੇ ਗਏ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ ਨਾਲ ਸਬੰਧਤ ਮੁੱਦੇ ਸਮਰਪਿਤ ਅਨੋਮਲੀ ਕਮੇਟੀ ਕੋਲ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਹੋਰ ਸੇਵਾ-ਸਬੰਧਤ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਐਡਵੋਕੇਟ ਜਨਰਲ ਦੇ ਦਫ਼ਤਰ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੀ.ਐਸ.ਟੀ.ਈ.ਟੀ ਨੂੰ ਵੀ ਜਲਦੀ ਤੋਂ ਜਲਦੀ ਕਰਵਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ, ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਰਗੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਉਠਾਏ ਗਏ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਿਆ। ਉਨ੍ਹਾਂ ਤੁਰੰਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮੁੱਦੇ ਵਿਭਾਗੀ ਪੱਧਰ 'ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਬਾਰੇ, ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ 'ਤੇ ਸਰਕਾਰ ਵੱਲੋਂ ਪਹਿਲਾਂ ਹੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ, ਜਿਨ੍ਹਾਂ ਵਿੱਚ ਬਲਿਹਾਰ ਸਿੰਘ, ਹਾਕਮ ਸਿੰਘ, ਜਸਪ੍ਰੀਤ ਸਿੰਘ (ਠੇਕਾ ਮੁਲਾਜ਼ਮ ਯੂਨੀਅਨ); ਜਸਵੀਰ ਸਿੰਘ, ਸੁਖਜੀਤ ਸਿੰਘ, ਵਿਕਰਮਜੀਤ ਸਿੰਘ (ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ); ਕੁਲਦੀਪ ਸਿੰਘ, ਪ੍ਰਵੀਨ ਕੁਮਾਰ, ਜਗਮੋਹਨ ਸਿੰਘ (ਸਰਵ ਸਮਗ੍ਰ ਸਿੱਖਿਆ ਅਭਿਆਨ (ਮਿਡ ਡੇ ਮੀਲ) ਦਫ਼ਤਰੀ ਕਰਮਚਾਰੀ ਯੂਨੀਅਨ); ਰਾਹੁਲ ਕੰਬੋਜ, ਜਸਵਿੰਦਰ ਸਿੰਘ, ਹਰਜੀਤ ਕੌਰ (ਪੀ.ਐਸ.ਟੀ.ਈ.ਟੀ ਯੂਨੀਅਨ); ਜਸਪਾਲ ਸਿੰਘ (10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ); ਰਣਜੀਤ ਸਿੰਘ, ਰਾਜੇਸ਼ ਕੁਮਾਰ, ਓਂਕਾਰ ਸਿੰਘ (ਈ.ਟੀ.ਟੀ. ਅਧਿਆਪਕ ਯੂਨੀਅਨ); ਗੁਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਪਾਲ ਸਿੰਘ (ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ); ਸਮਰਜੀਤ ਸਿੰਘ, ਸੁਖਦੀਪ ਸਿੰਘ, ਹਰਮਲ ਸਿੰਘ (ਟੈਟ ਪਾਸ ਕੱਚੇ ਅਧਿਆਪਕ ਯੂਨੀਅਨ); ਤਜਿੰਦਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ (ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ); ਬੇਅੰਤ ਸਿੰਘ, ਬੋਹਰ ਸਿੰਘ, ਮੇਹਰ ਸਿੰਘ (ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ); ਸਰਬਜੀਤ ਕੌਰ, ਅਮਰੀਕ ਸਿੰਘ (ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ); ਆਰਤੀ ਬਾਲੀ, ਹਰਵਿੰਦਰ ਸਿੰਘ, ਬਲਜੀਤ ਸਿੰਘ (ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ) ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ