Tuesday, December 16, 2025

Chandigarh

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

October 31, 2025 10:35 PM
SehajTimes

ਚੰਡੀਗੜ੍ਹ : ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।

ਵਿਭਾਗ ਵਿੱਚ 24 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸ. ਹਰਜੀਤ ਸਿੰਘ ਗਰੇਵਾਲ ਅਤੇ ਵਿਭਾਗ ਵਿੱਚ 35 ਸਾਲ ਦੇ ਸੇਵਾਕਾਲ ਨਿਭਾਉਣ ਵਾਲੇ ਸ. ਹਰਦੀਪ ਸਿੰਘ ਦੀ ਉਨ੍ਹਾਂ ਦੇ ਸਮਰਪਣ, ਮਿਹਨਤ ਅਤੇ ਪ੍ਰਬੰਧਕੀ ਸੂਝ-ਬੂਝ ਲਈ ਭਰਵੀਂ ਸ਼ਲਾਘਾ ਕੀਤੀ ਗਈ। ਸ. ਗਰੇਵਾਲ ਅਤੇ ਸ. ਹਰਦੀਪ ਸਿੰਘ ਦੇ ਡੀਆਈਪੀਆਰ ਵਿੱਚ ਲੰਬੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਵਿਭਾਗ ਦੇ ਸਕੱਤਰ ਸ੍ਵੀ ਰਾਮਵੀਰ ਨੇ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਅਤੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕਾਰਜਕਾਲ ਲਈ ਵਿਭਾਗ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ