Tuesday, December 16, 2025

Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

October 31, 2025 10:58 PM
SehajTimes

42,353 ਮੀਟਰਕ ਟਨ ਦੇ ਉਤਪਾਦਨ ਨਾਲ ਰੋਹੂ ਮੱਛੀ ਦਾ ਪੰਜਾਬ ਦੇ ਕੁੱਲ ਉਤਪਾਦਨ ਵਿੱਚ 21.18 ਫ਼ੀਸਦ ਯੋਗਦਾਨ: ਮੱਛੀ ਪਾਲਣ ਮੰਤਰੀ

ਚੰਡੀਗੜ੍ਹ : ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹੂ (ਲਾਬਿਓ ਰੋਹਿਤਾ) ਨੂੰ ਪੰਜਾਬ ਦੀ ਰਾਜ ਮੱਛੀ ਘੋਸ਼ਿਤ ਕੀਤਾ ਹੈ। ਸੂਬੇ ਦੇ ਅਮੀਰ ਜਲ ਜੀਵ ਸਰੋਤਾਂ 'ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦਾ ਜਲ ਜੀਵ ਖੇਤਰ ਲਗਾਤਾਰ ਪ੍ਰਗਤੀ ਵੱਲ ਵੱਧ ਰਿਹਾ ਹੈ, ਜਿਸ ਵਿੱਚ ਮੱਛੀ ਪਾਲਣ ਅਧੀਨ 43,683 ਏਕੜ ਰਕਬਾ ਹੈ, ਜਿਸ ਤੋਂ ਸਾਲਾਨਾ 200,000 ਮੀਟ੍ਰਿਕ ਟਨ ਮੱਛੀ ਦੀ ਪੈਦਾਵਾਰ ਹੁੰਦੀ ਹੈ। ਇਸ ਪੈਦਾਵਾਰ ਵਿੱਚ ਰੋਹੂ ਮੱਛੀ ਦਾ ਅਹਿਮ ਯੋਗਦਾਨ ਸ਼ਾਮਲ ਹੈ, ਜੋ 42,353 ਮੀਟ੍ਰਿਕ ਟਨ (ਕੁੱਲ ਉਤਪਾਦਨ ਦਾ 21.18 ਫ਼ੀਸਦ) ਹੈ ਅਤੇ ਇਸ ਦੀ ਕੀਮਤ 160-200 ਰੁਪਏ ਪ੍ਰਤੀ ਕਿਲੋਗ੍ਰਾਮ ਹੁੰਦੀ ਹੈ। ਇਹ ਕੀਮਤੀ ਮੱਛੀ ਫਿਊਸੀਫਾਰਮ ਸਰੀਰ ਅਤੇ ਵੱਡੇ ਸਾਈਕਲੋਇਡ ਸਕੇਲ ਕਾਰਨ ਕੁਦਰਤੀ ਜਲ ਸਰੋਤਾਂ ਵਿੱਚ 45 ਕਿਲੋਗ੍ਰਾਮ ਤੱਕ ਵਧ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਰੋਹੂ ਮੱਛੀ ਪੌਸ਼ਟਿਕ ਤੱਤਾਂ ਜਿਵੇਂ ਪ੍ਰੋਟੀਨ, ਵਿਟਾਮਿਨ ਏ, ਬੀ ਅਤੇ ਡੀ, ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੀ ਹੈ, ਜਿਸ ਕਾਰਨ ਇਸ ਨੂੰ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੂਜੇ ਸੂਬਿਆਂ ਵਿੱਚ ਵੀ ਸੁਆਦੀ ਤੇ ਪੌਸ਼ਟਿਕ ਭੋਜਨ ਮੰਨਿਆ ਜਾਂਦਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਖੇਤਰ ਦੇ ਵਿਕਾਸ ਵਿੱਚ ਮੱਛੀ ਪਾਲਣ ਵਿਭਾਗ ਅਤੇ ਭਾਈਵਾਲਾਂ ਦੀ ਭੂਮਿਕਾ ਨੂੰ ਮਾਨਤਾ ਦਿੰਦਿਆਂ ਰੋਹੂ ਨੂੰ ਰਾਜ ਮੱਛੀ ਘੋਸ਼ਿਤ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇੰਡੀਅਨ ਮੇਜਰ ਕਾਰਪਸ (ਆਈ.ਐਮ.ਸੀਜ਼)- ਰੋਹੂ, ਕਤਲਾ ਅਤੇ ਮ੍ਰਿਗਲ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।

ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਰੋਹੂ ਨੂੰ ਰਾਜ ਮੱਛੀ ਘੋਸ਼ਿਤ ਕਰਨ ਨਾਲ ਜਲ ਸਰੋਤਾਂ ਵਿੱਚ ਇਸ ਮੱਛੀ ਦੀ ਸੰਖਿਆ ਵਧਾਉਣ ਅਤੇ ਐਕੁਆਕਲਚਰ ਉਤਪਾਦਨ ਵਿੱਚ ਵਾਧਾ ਕਰਨ ਲਈ ਟੀਚਾਗਤ ਨੀਤੀਆਂ ਬਣਾਈਆਂ ਜਾਣਗੀਆਂ ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੀ.ਐਮ.ਐਮ.ਐਸ.ਵਾਈ. ਸਕੀਮ ਤਹਿਤ ਵੱਡੇ ਪੱਧਰ 'ਤੇ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਦਿਆਂ ਮੱਛੀ ਪਾਲਣ ਲਈ 637 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ, ਜਿਸ 'ਤੇ 30.63 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਖੇਤੀਬਾੜੀ ਨਾਲ ਸਬੰਧਤ ਸੂਬੇ ਦੇ ਅਰਥਚਾਰੇ ਨੂੰ ਹੁਲਾਰਾ ਦੇਣਾ ਹੈ। ਇਸ ਮੌਕੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ