Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

October 31, 2025 11:01 PM
SehajTimes

ਦੋਸ਼ੀ ਗੁਰਸਾਹਿਬ ਨੇ ਪੁਲਿਸ ਪਾਰਟੀ 'ਤੇ ਕੀਤੀ ਗੋਲੀਬਾਰੀ, ਜਵਾਬੀ ਕਾਰਵਾਈ ਵਿੱਚ ਹੋਇਆ ਜ਼ਖਮੀ: ਐਸਐਸਪੀ ਮਾਨਸਾ ਭਾਗੀਰਥ ਮੀਨਾ

ਮਾਨਸਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਗੁਰੂ ਨਾਨਕ ਪੁਰਾ, ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ, ਰੂਪਨਗਰ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ, 28 ਅਕਤੂਬਰ, 2025 ਨੂੰ ਮਾਨਸਾ ਵਿਖੇ ਇੱਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ - .32 ਬੋਰ ਅਤੇ .30 ਬੋਰ - ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ ਛੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਅਤੇ ਸੂਬੇ ਭਰ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਮਾਨਸਾ ਭਾਗੀਰਥ ਮੀਨਾ ਨੇ ਕਿਹਾ ਕਿ ਇਸ ਘਟਨਾ ਉਪਰੰਤ ਮਾਨਸਾ ਪੁਲਿਸ ਨੇ ਗੋਲੀਬਾਰੀ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਸ਼ੱਕੀ ਵਿਅਕਤੀ ਅੰਡਰ ਬ੍ਰਿਜ ਚਕੇਰੀਆ ਤੋਂ ਬਰਨਾਲਾ ਰੋਡ ਖੇਤਰ ਵਿੱਚ ਲੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸੂਹ 'ਤੇ ਤੁਰੰਤ ਕਾਰਵਾਈ ਕਰਦਿਆਂ, ਮਾਨਸਾ ਸਿਟੀ-1 ਦੀਆਂ ਪੁਲਿਸ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਆਪਣੀ ਗ੍ਰਿਫ਼ਤਾਰੀ ਉਪਰੰਤ ਦੋਸ਼ੀ ਗੁਰਸਾਹਿਬ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ ਭੀਖੀ ਡਰੇਨ ਵਿਖੇ ਰੇਲਵੇ ਟਰੈਕ ਨੇੜੇ ਇੱਕ ਹੋਰ ਪਿਸਤੌਲ ਛੁਪਾਇਆ ਹੋਇਆ ਹੈ। ਜਦੋਂ ਪੁਲਿਸ ਟੀਮਾਂ ਬਰਾਮਦਗੀ ਲਈ ਮੌਕੇ 'ਤੇ ਪਹੁੰਚੀਆਂ ਤਾਂ ਦੋਸ਼ੀ ਗੁਰਸਾਹਿਬ ਨੇ ਛੁਪਾਇਆ ਹੋਇਆ ਪਿਸਤੌਲ ਜੋ ਕਿ ਲੋਡ ਕੀਤਾ ਹੋਇਆ ਸੀ, ਚੁੱਕ ਲਿਆ ਅਤੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ-ਰੱਖਿਆ ਵਿੱਚ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੇ ਨਤੀਜੇ ਵਜੋਂ ਦੋਸ਼ੀ ਲੱਤ 'ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਇਸ ਉਪਰੰਤ ਜ਼ਖਮੀ ਦੋਸ਼ੀ ਨੂੰ ਤੁਰੰਤ ਸਿਵਲ ਹਸਪਤਾਲ, ਮਾਨਸਾ ਭੇਜ ਦਿੱਤਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ 'ਤੇ ਕੀਤੇ ਹਮਲੇ ਸਬੰਧੀ ਮਾਨਸਾ ਦੇ ਥਾਣਾ ਭੀਖੀ ਵਿਖੇ ਇੱਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਸੀਡੀ ਡੀਲਕਸ ਮੋਟਰਸਾਈਕਲ (ਯੂਪੀ 20 ਏਸੀ 1563) ਜਿਸਦੀ ਵਰਤੋਂ ਉਨ੍ਹਾਂ ਨੇ ਅਪਰਾਧ ਨੂੰ ਅੰਜ਼ਾਮ ਦੇਣ ਲਈ ਕੀਤੀ ਸੀ, ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 152 ਮਿਤੀ 28-10-2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 125, ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ-1 ਮਾਨਸਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ