ਚੰਡੀਗੜ੍ਹ : ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ 11 ਨਵੰਬਰ ਨੂੰ ਹੋਣ ਵਾਲੀ ਜਿਮਨੀ ਚੋਣ ਦੇ ਸਬੰਧ ਵਿੱਚ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਤਰਨਤਾਰਨ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਲਾਕ ਕੁਆਰਡੀਨੇਟਰਜ਼ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਸ. ਬਰਸਟ ਨੇ ਟੀਮ ਮੈਂਬਰਾਂ ਵੱਲੋ ਕੀਤੀ ਜਾ ਰਹੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਗਈ। ਸੂਬਾ ਜਨਰਲ ਸਕੱਤਰ ਵੱਲੋਂ ਹਲਕਾ ਤਰਨਤਾਰਨ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਪੱਖੀ ਕਾਰਜਾਂ ਅਤੇ ਉਪਲੱਬਧੀਆਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਇਆ ਜਾਵੇ।
ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਸਾਲੀ ਕਾਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਆਪਣੇ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਨੋਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੋਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਇਆ ਕਰਵਾਇਆ ਜਾ ਰਹੀਆਂ ਹਨ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦਿੱਤਾ ਜਾ ਰਿਹਾ ਹੈ। ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਇਸਦੇ ਨਾਲ ਹੀ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।
ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ, ਹਲਕਾ ਤਰਨਤਾਰਨ ਕੁਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ, ਜਿਲਾ ਵਾਇਸ ਕੁਆਰਡੀਨੇਟਰ ਹਰਪ੍ਰੀਤ ਸਿੰਘ ਧੁੰਨਾ, ਸਰਪੰਚ ਆਲਮਵੀਰ ਸਿੰਘ, ਪ੍ਰਭਦੀਪ ਸਿੰਘ ਜੱਗੀ, ਵਾਇਸ ਬਲਾਕ ਪ੍ਰਧਾਨ ਮਲਕੀਤ ਸਿੰਘ ਮਾਲੂਵਾਲ, ਦਲਜੀਤ ਸਿੰਘ ਵਿੱਰਦੀ, ਰਾਮ ਸਿੰਘ ਛੀਨਾ, ਗੁਰਵੰਤ ਸਿੰਘ ਰੋੜਾਵਾਲੀਆ, ਸਰਪੰਚ ਕਿਰਪਾਲ ਸਿੰਘ, ਬਲਜੀਤ ਸਿੰਘ ਖਹਿਰਾ, ਸਰਪੰਚ ਨਿਸ਼ਾਨ ਸਿੰਘ ਮੱਲੀਆ, ਹਰਮਨਜੀਤ ਸਿੰਘ ਮੁੱਗਲ ਚੱਕ, ਮਨਿੰਦਰ ਸਿੰਘ ਭਾਟਿਆ, ਜਤਿੰਦਰ ਸਿੰਘ, ਨਿਸ਼ਾਨ ਸਿੰਘ ਜਗਤਪੁਰਾ, ਕੇਵਲ ਸਿੰਘ, ਕੁਲਦੀਪ ਸਿੰਘ, ਕੁਲਦੀਪ ਸਿੰਘ ਬਾਬਾ ਮੋਟਰ ਵਾਲੇ, ਗੁਰਚਰਨ ਸਿੰਘ, ਸਤਪਾਲ ਸਿੰਘ, ਸ਼ਵਿੰਦਰ ਸਿੰਘ ਸਰਪੰਚ, ਅਮਰਜੀਤ ਸਿੰਘ ਮਾਲੂਵਾਲ, ਨਿਰਵੈਰ ਸਿੰਘ ਪਰਾਸਰ ਸਮੇਤ ਹੋਰ ਵੀ ਮੌਜੂਦ ਰਹੇ।