Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

November 02, 2025 10:40 PM
SehajTimes

ਯੁੱਧ ਨਸ਼ਿਆਂ ਵਿਰੁੱਧ ਦੇ 245ਵੇਂ ਦਿਨ 4.6 ਕਿਲੋ ਹੈਰੋਇਨ ਸਮੇਤ 43 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਅੱਠ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 23,164 ਐਫਆਈਆਰ ਦਰਜ ਕਰਕੇ 34,727 ਨਸ਼ਾ ਤਸਕਰਾਂ ਨੂੰ 1512 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

1512 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਪੁਲਿਸ ਨੇ ਹੁਣ ਤੱਕ 533 ਕਿਲੋ ਅਫੀਮ, 260 ਕੁਇੰਟਲ ਭੁੱਕੀ, 35 ਕਿਲੋ ਚਰਸ, 523 ਕਿਲੋ ਗਾਂਜਾ, 15 ਕਿਲੋ ਆਈਸੀਈ, 39 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13.45 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਪੰਜਾਬ ਪੁਲਿਸ ਨੇ ਇਸ ਜੰਗ ਦੇ 245ਵੇਂ ਦਿਨ 43 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 4.6 ਕਿਲੋ ਹੈਰੋਇਨ, 298 ਨਸ਼ੀਲੀਆਂ ਗੋਲੀਆਂ ਅਤੇ 12,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ

ਇਸ ਆਪ੍ਰੇਸ਼ਨ ਦੌਰਾਨ 45 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 215 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 39 ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 228 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ