Monday, November 03, 2025

Chandigarh

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

November 02, 2025 10:48 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਸਿੰਡੀਕੇਟ ਭੰਗ ਕਰਨ ਦੇ ਕਦਮ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨੂੰ ਸੁਧਾਰ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਇੱਕ ਡੂੰਘੀ ਤੇ ਸੋਚੀ-ਸਮਝੀ ਸਿਆਸੀ ਭੰਨਤੋੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਅਦਾਰਿਆਂ `ਤੇ ਕੀਤੇ ਜਾ ਰਹੇ ਹਮਲਿਆਂ ਦੀ ਲੜੀ ਦਾ ਹਿੱਸਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਲੋਕਾਂ ਦੀ ਹੈ, ਉਨ੍ਹਾਂ ਲੋਕਾਂ ਦੀ ਨਹੀਂ ਜੋ ਆਮ ਆਦਮੀ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ।

ਸੰਧਵਾਂ ਨੇ ਦੱਸਿਆ ਕਿ ਭਵਿੱਖ ਵਿੱਚ ਇਸ ਦੇ ਦੂਰਗਾਮੀ ਨਤੀਜੇ ਨਿਕਲਣਗੇ ਅਤੇ ਇਸ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਕੋਸਿ਼ਸਾਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਪੀਕਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਮੰਦਭਾਗੇ ਫੈਸਲੇ ਵਿਰੁੱਧ ਆਵਾਜ਼ ਬੁਲੰਦ ਕਰਨਗੇ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ