Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ

November 02, 2025 10:53 PM
SehajTimes

ਦੇਸ਼ ਭਰ ਖਾਸ ਕਰ ਕੇ ਗੁਜਰਾਤ ਵਿੱਚ 'ਆਪ' ਦੇ ਵਧਦੇ ਆਧਾਰ ਤੋਂ ਬੌਖਲਾਈ ਭਾਜਪਾ

ਭਾਜਪਾ ਕੈਪਟਨ ਤੋਂ ਪੁੱਛੇ ਕਿ ਕੀ ਅਰੂਸਾ ਇਸੇ ‘ਸ਼ੀਸ਼ ਮਹਿਲ’ ਵਿੱਚ ਰਹਿੰਦੀ ਸੀ

ਬਿੱਟੂ ਪੰਜਾਬ ਸਰਕਾਰ ਦੇ ਘਰ ‘ਤੇ ਕਬਜ਼ਾ ਕਰ ਕੇ ਬੈਠਾ ਹੈ, ਕੀ ਉਹ ਵੀ ‘ਸ਼ੀਸ਼ ਮਹਿਲ’ ਨਹੀਂ

ਚੰਡੀਗੜ੍ਹ : ਬੇਬੁਨਿਆਦ ਪ੍ਰਚਾਰ ਨਾਲ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾ ਪਾਰਟੀ ਦੇ ਆਗੂਆਂ ਨੂੰ 'ਸ਼ੀਸ਼ ਮਹਿਲ' ਬਾਰੇ ਆਪਣੇ ਦਾਅਵਿਆਂ ਨੂੰ ਪ੍ਰਮਾਣਿਤ ਸਬੂਤਾਂ ਨਾਲ ਸਾਬਤ ਕਰਨ ਦੀ ਚੁਣੌਤੀ ਦਿੱਤੀ।

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਦੇਸ਼ ਭਰ ਵਿੱਚ ਖਾਸ ਕਰ ਕੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਵਧ ਰਹੇ ਅਧਾਰ ਤੋਂ ਹੈਰਾਨ ਹੈ, ਜਿਸ ਕਾਰਨ ਉਹ ਅਜਿਹੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਰੁੱਧ ਕੋਈ ਵੀ ਠੋਸ ਮੁੱਦਾ ਨਾ ਹੋਣ ਕਰ ਕੇ ਭਾਜਪਾ ਜ਼ਹਿਰ ਉਗਲ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਕੋਲ ਸੂਬੇ ਲਈ ਕੋਈ ਰੋਡਮੈਪ ਨਹੀਂ ਹੈ, ਜਿਸ ਕਰ ਕੇ ਇਹ ਪਾਰਟੀ ਸੂਬਾ ਸਰਕਾਰ ਨੂੰ ਬਦਨਾਮ ਕਰਨ ਲਈ ਤੋੜ-ਮਰੋੜ ਕੇ ਪੇਸ਼ ਕੀਤੇ ਵੀਡੀਓਜ਼ ਅਤੇ ਅਜਿਹੇ ਬੇਤੁਕੇ ਦਾਅਵਿਆਂ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਕਮਾਨ ਸੰਭਾਲੀ ਹੈ, ਚੰਡੀਗੜ੍ਹ ਵਿੱਚ ਕੋਠੀ ਨੰਬਰ 45 ਮੁੱਖ ਮੰਤਰੀ ਦਾ ਸਰਕਾਰੀ ਨਿਵਾਸ ਹੈ, ਜਦੋਂ ਕਿ ਕੋਠੀ ਨੰਬਰ 50 ਉਨ੍ਹਾਂ ਦਾ ਗੈਸਟ ਹਾਊਸ/ਕੈਂਪ ਆਫਿਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਰ ਵਿੱਚ ਕਈ ਮਹੱਤਵਪੂਰਨ ਮੀਟਿੰਗਾਂ ਹੁੰਦੀਆਂ ਹਨ ਅਤੇ ਸੂਬੇ ਵਿੱਚ ਆਉਣ ਵਾਲੇ ਪਤਵੰਤਿਆਂ ਨੂੰ ਵੀ ਇਸ ਘਰ ਵਿੱਚ ਠਹਿਰਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਘਰ ਕਿਸੇ ਨੂੰ ਅਲਾਟ ਨਹੀਂ ਕੀਤਾ ਗਿਆ ਹੈ ਅਤੇ ਇਸ ਨੂੰ ਸਿਰਫ਼ ਖਾਸ ਮਹਿਮਾਨਾਂ ਲਈ ਕੈਂਪ ਹਾਊਸ-ਕਮ-ਰੈਸਟ ਹਾਊਸ ਵਜੋਂ ਵਰਤਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੀਸ਼ ਮਹਿਲ ਨਹੀਂ ਹਨ, ਸਗੋਂ ਉਹ ਰਿਹਾਇਸ਼ਾਂ ਹਨ, ਜਿਨ੍ਹਾਂ ਦੀ ਵਰਤੋਂ ਪੰਜਾਬੀਆਂ ਦੁਆਰਾ ਚੁਣੇ ਗਏ ਆਮ ਆਗੂਆਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਮਹਿਲ ਹਨ, ਉਹ ਹੁਣ ਭਾਜਪਾ ਨਾਲ ਜਾ ਰਲੇ ਹਨ ਅਤੇ ਉਹ ਕਦੇ ਵੀ ਇਨ੍ਹਾਂ ਸਰਕਾਰੀ ਕੋਠੀਆਂ ਵਿੱਚ ਨਹੀਂ ਰਹੇ, ਬਲਕਿ ਇਹ ਕੋਠੀਆਂ ਉਨ੍ਹਾਂ ਦੇ ਸਟਾਫ਼ ਅਤੇ ਨਜ਼ਦੀਕੀਆਂ ਨੇ ਮੱਲੀਆਂ ਹੋਈਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਭਾਜਪਾ ਆਗੂਆਂ ਅਤੇ ਸੁਖਬੀਰ ਸਿੰਘ ਬਾਦਲ ਵਰਗੇ ਭਗਵਾ ਪਾਰਟੀ ਦੇ ਪੁਰਾਣੇ ਦੋਸਤਾਂ ਨੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰ ਕੇ ਵੱਡੇ-ਵੱਡੇ ਮਹਿਲ ਬਣਾਏ ਹਨ ਪਰ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਬਾਰੇ ਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ।

ਭਾਜਪਾ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਭਗਵਾ ਪਾਰਟੀ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ ਵਿਖੇ ਇੱਕ ਘਰ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ, ਜੋ ਕਦੇ ਉਨ੍ਹਾਂ ਦੇ ਚਾਚਾ ਤੇਜ ਪ੍ਰਕਾਸ਼ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਈ ਵਾਰ ਯਾਦ ਦਿਵਾਉਣ ਦੇ ਬਾਵਜੂਦ ਪੰਜਾਬ ਦੇ ਰਾਜਪਾਲ ਨੇ ਭਾਜਪਾ ਆਗੂ ਤੋਂ ਇਸ ਸ਼ੀਸ਼ ਮਹਿਲ ਨੂੰ ਖਾਲੀ ਕਰਵਾਉਣ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ