Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ

June 11, 2021 06:27 PM
SehajTimes
ਐਸ.ਏ.ਐਸ ਨਗਰ : ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਇਸ ਵੇਲੇ ਕੁਲ 55 ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਟੀਕੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਿਕਰਾਂਤ ਨਾਗਰਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਵੇਲੇ ਜਿਲ਼੍ਹੇ ਵਿਚ ਕੋਵਿਡ ਰੋਕੂ ਦਵਾਈ ਦੀ ਕੋਈ ਘਾਟ ਨਹੀਂ ਹੈ ਅਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਇਸ ਵੇਲੇ ਜ਼ਿਲ੍ਹਾ ਭਰ ਵਿਚ 11 ਪੱਕੇ ਅਤੇ 44 ਆਰਜ਼ੀ ਟੀਕਾਕਰਨ ਕੇਂਦਰ ਚੱਲ ਰਹੇ ਹਨ।
                  ਜ਼ਿਲ੍ਹੇ ਦੇ ਕੋਵਿਡ ਟੀਕਾਕਰਨ ਕੇਂਦਰਾਂ ਦੇ ਸਥਾਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸਿਹਤ ਅਧਿਕਾਰੀਆਂ ਨੇ ਦਸਿਆ ਕਿ ਇਸ ਵੇਲੇ ਮੋਹਾਲੀ ਸ਼ਹਿਰ ਵਿਚ ਫ਼ੇਜ਼ 6 ਦੇ ਜ਼ਿਲ੍ਹਾ ਹਸਪਤਾਲ ਦੇ ਸਾਹਮਣੇ ਸਰਕਾਰੀ ਕਾਲਜ, ਡੇਰਾਬੱਸੀ, ਖਰੜ, ਘੜੂੰਆਂ, ਕੁਰਾਲੀ, ਬੂਥਗੜ੍ਹ, ਢਕੋਲੀ, ਬਨੂੜ ਅਤੇ ਲਾਲੜੂ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਸੈਂਟਰ ਫ਼ੇਜ਼ 7 ਅਤੇ ਡੇਰਾਬੱਸੀ ਦੇ ਸਿਵਲ ਹਸਪਤਾਲ ਨੇੜਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੱਕੇ ਤੌਰ ’ਤੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਭਰ ਵਿਚ ਆਰਜ਼ੀ ਟੀਕਾਕਰਨ ਕੇਂਦਰ ਬਣਾਏ ਗਏ ਹਨ ਜਿਨ੍ਹਾਂ ਵਿਚ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਫ਼ੇਜ਼ 1, ਫ਼ੇਜ਼ 7, ਫ਼ੇਜ਼ 11, ਈਐਸਆਈ ਡਿਸਪੈਂਸਰੀ ਫ਼ੇਜ਼ 3 ਮੋਹਾਲੀ, ਅਰਬਨ ਪ੍ਰਾਇਮਰੀ ਹੈਲਥ ਸੈਂਟਰ (ਯੂ.ਪੀ.ਐਚ.ਸੀ.) ਮੁੰਡੀ ਖਰੜ, ਨਯਾਗਾਉਂ, ਸਿਵਲ ਹਸਪਤਾਲ ਖਰੜ ਪੁਰਾਣਾ ਟਰੇਨਿੰਗ ਸੈਂਟਰ, ਯੂ.ਪੀ.ਐਚ.ਸੀ ਬਲਟਾਣਾ, ਪ੍ਰੀਤ ਕਾਲੋਨੀ ਜ਼ੀਰਕਪੁਰ, ਬੂਥਗੜ੍ਹ ਬਲਾਕ ਵਿਚ ਖ਼ਿਜ਼ਰਾਬਾਦ, ਪਲਹੇੜੀ, ਬਹਿਲੋਲਪੁਰ, ਬੜੌਦੀ, ਚਟੋਲੀ, ਪਡਿਆਲਾ, ਪੜੌਲ ਅਤੇ ਤੋਗਾਂ ਦੇ ਸਿਹਤ ਕੇਂਦਰਾਂ ਵਿਚ ਟੀਕਾਕਰਨ ਹੋ ਰਿਹਾ ਹੈ। ਡੇਰਾਬੱਸੀ ਬਲਾਕ ਵਿਚ ਬਸੋਲੀ, ਪੰਡਵਾਲਾ, ਅਮਲਾਲਾ, ਭੁੱਖੜੀ, ਦੱਪਰ, ਛੱਤ, ਭਬਾਤ ਦੇ ਸਿਹਤ ਕੇਂਦਰਾਂ, ਘੜੂੰਆਂ ਬਲਾਕ ਵਿਚ ਬੱਤਾ, ਸਕਰੁੱਲਾਪੁਰ, ਬਡਾਲੀ, ਜੰਗੋੜੀ, ਗੜਾਂਗਾਂ, ਬਸੀਆਂ, ਸਨੇੋਟਾ, ਝੰਜੇੜੀ, ਚਡਿਆਲਾ, ਬਾਕਰਪੁਰ, ਮੱਛਲੀ ਕਲਾਂ, ਨਯਾਗਾਉਂ, ਸੋਹਾਣਾ, ਮਨੌਲੀ, ਦਾਊਂ ਮਾਜਰਾ, ਦਾਊਂ, ਮਟੌਰ, ਚੰਦੋਂ, ਮਜਾਤ, ਲਾਂਡਰਾਂ, ਮੁੱਲਾਂਪੁਰ ਦੇ ਸਿਹਤ ਕੇਂਦਰਾਂ ਵਿਚ ਵੀ ਟੀਕਾਕਰਨ ਹੋ ਰਿਹਾ ਹੈ। ਡਾ. ਵਿਕਰਾਂਤ ਨੇ ਦਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ ਕੁਲ 4,51,134 ਲੋਕਾਂ ਨੂੰ ਕੋਵਿਡ ਰੋਕੂ ਟੀਕੇ ਲਾਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 402299 ਲੋਕਾਂ ਨੂੰ ਪਹਿਲੀ ਖ਼ੁਰਾਕ ਅਤੇ 48835 ਨੂੰ ਦੂਜੀ ਖ਼ੁਰਾਕ ਦਿਤੀ ਜਾ ਚੁੱਕੀ ਹੈ।
       ਡਾ. ਵਿਕਰਾਂਤ ਨੇ ਦਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਦਵਾਈ ਨਾਲ 18 ਤੋਂ 44 ਸਾਲ ਦੇ ਵਿਅਕਤੀਆਂ ਦਾ ਟੀਕਾਕਰਨ ਹੋ ਰਿਹਾ ਹੈ ਜਿਨ੍ਹਾਂ ਵਿਚ ਰਜਿਸਟਰਡ ਸਨਅਤੀ ਕਾਮੇ, ਉਸਾਰੇ ਕਾਮੇ, ਹੈਲਥ ਕੇਅਰ ਵਰਕਰਾਂ ਦੇ ਪਰਵਾਰਕ ਜੀਅ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਵੀ ਕਵਰ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਦੀ ਦਵਾਈ ਨਾਲ 45 ਤੋਂ ਉਪਰਲੇ ਵਿਅਕਤੀਆਂ ਦਾ ਟੀਕਾਕਰਨ ਹੋ ਰਿਹਾ ਹੈ ਜਿਨ੍ਹਾਂ ਵਿਚ ਹੈਲਥ ਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰ ਵੀ ਸ਼ਾਮਲ ਹਨ। ਉਨ੍ਹਾਂ ਦਸਿਆ ਕਿ 21 ਜੂਨ ਤੋਂ ਭਾਰਤ ਸਰਕਾਰ ਦੁਆਰਾ ਭੇਜੀ ਜਾਣ ਵਾਲੀ ਦਵਾਈ ਨਾਲ ਟੀਕਾਕਰਨ ਦਾ ਦਾਇਰਾ 18 ਤੋਂ ਉਪਰਲੀ ਉਮਰ ਦੇ ਸਾਰੇ ਵਿਅਕਤੀਆਂ ਤਕ ਵਧਾ ਦਿਤਾ ਜਾਵੇਗਾ।
              ਡਾ. ਵਿਕਰਾਂਤ ਨੇ ਕਿਹਾ ਕਿ ਟੀਕਾਕਰਨ ਤੋਂ ਬਾਅਦ ਵੀ ਸਾਰੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੈ ਜਿਵੇਂ ਮਾਸਕ ਪਾਉਣਾ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਣਾ ਅਤੇ ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣਾ। ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ