Monday, November 03, 2025

Chandigarh

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

November 02, 2025 11:08 PM
SehajTimes

ਨਾਗਰਿਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਦਿੱਤੀਆਂ ਜਾ ਰਹੀਆਂ ਸੇਵਾਵਾਂ: ਮੁੰਡੀਆਂ


ਚੰਡੀਗੜ੍ਹ/ਐਸ.ਏ.ਐਸ. ਨਗਰ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਅੱਜ ਦੂਜੇ ਅਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ ਤਸੱਲੀ ਅਨੁਸਾਰ ਹੱਲ ਕੀਤਾ ਗਿਆ।

ਕੈਂਪ ਦੀ ਦੂਜੇ ਦਿਨ ਵੀ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਂਪ ਵਿੱਚ ਅਸਟੇਟ ਆਫਿਸ, ਲੇਖਾ ਸ਼ਾਖਾ, ਪਲਾਨਿੰਗ ਵਿੰਗ ਆਦਿ ਵਿਖੇ ਲੰਬਿਤ ਪਈਆਂ ਅਰਜ਼ੀਆਂ ਉਪਰ ਲੋਂੜੀਦੀ ਕਾਰਵਾਈ ਕਰਦਿਆਂ 1000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਆਮ ਲੋਕਾਂ ਅਤੇ ਹੋਰ ਭਾਗੀਦਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਕੈਂਪ ਵਿੱਚ ਪਹੁੰਚੇ ਬਿਨੈਕਾਰ, ਜਿਨ੍ਹਾਂ ਦੇ ਕੇਸਾਂ ਦਾ ਮੌਕੇ 'ਤੇ ਹੱਲ ਕੀਤਾ ਗਿਆ, ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਛੁੱਟੀਆਂ ਵਾਲੇ ਦਿਨ (ਸ਼ਨੀਵਾਰ ਅਤੇ ਐਤਵਾਰ) ਕੈਂਪ ਲਗਾਉਣ ਦਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂਜੋ ਆਮ ਕੰਮ-ਕਾਜ ਵਾਲੇ ਦਿਨ ਨਿੱਜੀ ਰੁਝੇਵਿਆਂ ਕਾਰਨ ਉਹ ਕਈ ਵਾਰ ਆਪਣੇ ਕੰਮਾਂ ਲਈ ਗਮਾਡਾ ਦਫ਼ਤਰ ਨਹੀਂ ਆ ਸਕਦੇ।

ਗਮਾਡਾ ਦੇ ਮੁੱਖ ਪ੍ਰਸ਼ਾਸਕ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਸਾਂ ਦੀ ਪੇਂਡੇਂਸੀ ਖ਼ਤਮ ਕਰਨ ਲਈ ਗਮਾਡਾ ਵੱਲੋਂ ਇਹ 2 ਦਿਨਾਂ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਅਨੁਸਾਰ ਅਜਿਹੇ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਕੈਂਪ ਨੂੰ ਕਾਮਯਾਬ ਬਣਾਉਣ ਲਈ ਗਮਾਡਾ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁੱਹਈਆ ਕਰਵਾਉਣ ਲਈ ਗਮਾਡਾ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹੁਣ ਤੋਂ ਵੱਖ-ਵੱਖ ਸ਼ਾਖਾਵਾਂ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਬੇਲੋੜੀ ਦੇਰ ਨਾ ਹੋਵੇ।

ਕੈਂਪ ਦੌਰਾਨ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ, ਸ੍ਰੀ ਹਰਦੀਪ ਸਿੰਘ, ਅਸਟੇਟ ਅਫਸਰ (ਹਾਊਸਿੰਗ)-ਕਮ-ਭੌਂ ਪ੍ਰਾਪਤੀ ਕੂਲੈਕਟਰ, ਸ੍ਰੀ ਰਵਿੰਦਰ ਸਿੰਘ, ਅਸਟੇਟ ਅਫਸਰ (ਪਲਾਟ) ਤੋਂ ਇਲਾਵਾ ਪਲਾਨਿੰਗ, ਮਿਲਖ ਦਫ਼ਤਰ, ਅਕਾਊਂਟ ਆਫਿਸ, ਲਾਇਸੈਂਸਿੰਗ ਸ਼ਾਖਾ ਅਤੇ ਇੰਜੀਨੀਅਰ ਵਿੰਗ ਦੇ ਸਮੂਹ ਅਧਿਕਾਰੀ/ਕਰਮਚਾਰੀ ਮੌਜੂਦ ਰਹੇ, ਜਿਨ੍ਹਾਂ ਨੇ ਆਪਣੇ ਆਪਣੇ ਦਫ਼ਤਰਾਂ ਨਾਲ ਸਬੰਧਤ ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ