Monday, November 03, 2025

Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

November 02, 2025 11:15 PM
SehajTimes

ਪਠਾਨਕੋਟ, ਜਲੰਧਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ

ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਨਾਲ ਜੁੜਿਆ ਇਤਿਹਾਸ ਦਰਸਾਇਆ ਜਾਵੇਗਾ

ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 20 ਨਵੰਬਰ ਤੱਕ ਜਾਰੀ ਰਹਿਣਗੇ ਲਾਈਟ ਐਂਡ ਸਾਊਂਡ ਸ਼ੋਅ

ਚੰਡੀਗੜ੍ਹ  : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਉਲੀਕੇ ਗਏ ਸਮਾਗਮਾਂ ਦੇ ਹਿੱਸੇ ਵਜੋਂ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ 4 ਨਵੰਬਰ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਹੋਣ ਜਾ ਰਹੇ ਹਨ।

ਸੌਂਦ ਨੇ ਦੱਸਿਆ ਕਿ 4 ਨਵੰਬਰ 2025 ਨੂੰ ਸ਼ਾਮ 6 ਵਜੇ ਤੋਂ ਪਠਾਨਕੋਟ ਦੇ ਲਮੀਨੀ ਸਟੇਡੀਅਮ, ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਟਿਆਲਾ ਦੇ ਪੋਲੋ ਗਰਾਊਂਡ ਅਤੇ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ ਹੋਵੇਗੀ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ 20 ਨਵੰਬਰ ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਰਹਿਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜੀ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ। ਉਨ੍ਹਾਂ ਸੰਗਤ ਨੂੰ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਇਤਿਹਾਸਿਕ ਪਲਾਂ ਦੇ ਗਵਾਹ ਬਣਨ ਦੀ ਅਪੀਲ ਕੀਤੀ।

ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਮਾਗਮਾਂ ਦੇ ਹਿੱਸੇ ਵਜੋਂ 19 ਨਵੰਬਰ ਤੋਂ 22 ਨਵੰਬਰ ਤੱਕ 4 ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਨ੍ਹਾਂ ਦੀ ਆਰੰਭਤਾ ਸ੍ਰੀਨਗਰ ਤੋਂ ਹੋਵੇਗੀ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ