Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

November 02, 2025 11:17 PM
SehajTimes

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 246ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 272 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 246 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,968 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 1.4 ਕਿਲੋ ਹੈਰੋਇਨ, 1.5 ਕਿਲੋ ਅਫੀਮ, 1771 ਨਸ਼ੀਲੀਆਂ ਗੋਲੀਆਂ ਅਤੇ 30,230 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 272 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 281 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ