Monday, November 03, 2025

Malwa

ਨੈਣਾ ਦੇਵੀ ਨਹਿਰ ਹਾਦਸਾ

November 03, 2025 03:34 PM
SehajTimes
ਹਰੇਕ ਪਰਿਵਾਰ ਨੂੰ ਦੋ ਸਾਲ ਤੱਕ ਦੋ-ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣੀ ਸ਼ੁਰੂ ਕੀਤੀ  
 
ਮਾਲੇਰਕੋਟਲਾ (ਮਹਿਬੂਬ, ਡਾ. ਸ਼ਹਿਬਾਜ਼) : ਤਿੰਨ  ਮਹੀਨੇ  ਪਹਿਲਾਂ 27 ਜੁਲਾਈ  ਨੂੰ ਨੈਣਾ ਦੇਵੀ ਯਾਤਰਾ ਤੋਂ ਪਰਤਦਿਆਂ ਜਗੇੜਾ ਪੁੱਲ ਨੇੜੇ ਨਹਿਰ ਵਿਚ ਡੁੱਬ ਕੇ ਮਾਰੇ ਗਏ ਪਿੰਡ ਮਾਣਕਵਾਲ ਵਾਸ਼ੀ 10 ਦਲਿਤ ਸ਼ਰਧਾਲੂਆਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸਪੀ ਸਿੰਘ ਓਬਰਾਏ ਵੱਲੋਂ ਹਰ ਮ੍ਰਿਤਕ ਦੇ ਪਰਿਵਾਰ ਨੂੰ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਮਨਜੂਰ ਕਰ ਦਿੱਤੀ ਹੈ। ਟਰੱਸਟ ਦੀ ਜ਼ਿਲ੍ਹਾ ਮਾਲੇਰਕੋਟਲਾ ਯੂਨਿਟ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਟਰੱਸਟ ਆਗੂਆਂ ਵੱਲੋਂ ਦੋ-ਦੋ ਹਜ਼ਾਰ ਰੁਪਏ ਪੈਨਸ਼ਨ  ਰਾਸ਼ੀ ਦੇ ਚੈੱਕ ਪੀੜਤ ਪਰਿਵਾਰਾਂ ਨੂੰ ਤਕਸ਼ੀਮ ਕੀਤੇ ਗਏ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮ੍ਰਿਤਕ ਸ਼ਰਧਾਲੂਆਂ ਦੇ ਭੋਗ ਸਮਾਗਮ ਸਮੇਂ ਟਰੱਸਟ ਵੱਲੋਂ ਪ੍ਰਤੀ ਪੀੜਤ ਪਰਿਵਾਰ 2-2 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਗਿਆ ਅਤੇ ਇਹ ਪੈਨਸਨ ਦੋ ਸਾਲ ਤੱਕ ਪੀੜਤ ਪਰਿਵਾਰਾਂ ਨੂੰ ਨਿਰੰਤਰ ਮਿਲਦੀ ਰਹੇਗੀ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਹਰ ਪੀੜਤ ਪਰਿਵਾਰ ਨੂੰ 21-21 ਹਜ਼ਾਰ ਰੁਪਏ ਦੀ ਵਿੱਤੀ ਮੱਦਦ ਦੇ ਚੁੱਕੇ ਹਨ। ਟਰੱਸਟ ਵੱਲੋਂ ਪੈਨਸ਼ਨ ਰਾਸ਼ੀ ਦੇ ਚੈੱਕ ਵੰਡਣ ਵੇਲੇ ਪ੍ਰਧਾਨ ਭਾਈ ਘੁੰਮਣ ਦੇ ਨਾਲ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਮੰਡੀਆਂ,  ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਖੁਰਦ, ਖਜਾਨਚੀ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਜਨਰਲ ਸਕੱਤਰ ਦਰਸ਼ਨ ਸਿੰਘ ਦਰਦੀ, ਨੰਬਰਦਾਰ ਜਤਿੰਦਰ ਸਿੰਘ ਮਹੋਲੀ,ਪ੍ਰਿੰਸੀਪਲ ਗੁਰਪਰੀਤ ਸਿੰਘ ਜਵੰਧਾ,  ਬੀਕੇਯੂ ਬੁਰਜਗਿੱਲ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਅਮਰਜੀਤ ਸਿੰਘ ਰੋਹਣੋਂ, ਗਿਆਨੀ ਅਵਤਾਰ ਸਿੰਘ ਬਧੇਸਾ, ਮਨਦੀਪ ਸਿੰਘ ਮਾਣਕਵਾਲ, ਜਸਵੀਰ ਸਿੰਘ ਚੀਮਾ ਅਤੇ ਅਮਰਜੀਤ ਸਿੰਘ ਭੈਣੀ ਆਦਿ ਆਗੂ ਵੀ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ